
ਪੱਤਰਕਾਰ ਮੰਗਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਕੁਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ, 6 ਫਰਵਰੀ:
ਜੰਡਿਆਲਾ ਗੁਰੂ ਤੋਂ ਪੰਜਾਬੀ ਚੈਨਲ ਦੇ ਪੱਤਰਕਾਰ ਤੇ ਮੰਗਲ ਜੀਤ ਪ੍ਰਟਿੰਗ ਪ੍ਰੈਸ ਦੇ ਮਾਲਕ ਮੰਗਲ ਸਿੰਘ ਦਾ ਕੱਲ ਸ਼ਾਮ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਜੰਡਿਆਲਾ ਗੁਰੂ ਨੇੜੇ ਪਿੰਡ ਠੱਠੀਆਂ ਵਿੱਚ ਰਹਿੰਦੇ ਸਨ। ਉਹ ਆਪਣੇ ਪਿੱਛੇ ਆਪਣੀ ਧਰਮ ਪਤਨੀ ਅਤੇ ਦੋ ਬੱਚੇ ਬੇਟੇ ਛੱਡ ਗਏ ਹਨ। ਉਨ੍ਹਾਂ ਦਾ ਇਕ ਬੇਟਾ ਵਿਦੇਸ਼ ਵਿੱਚ ਉੱਚ ਸਿੱਖਿਆ ਹਾਸਲ ਕਰ ਰਿਹਾ ਹੈ। ਜਿਸ ਕਾਰਨ ਉਸ ਦੇ ਆਉਣ ’ਤੇ ਹੀ ਭਲਕੇ 7 ਫਰਵਰੀ ਨੂੰ ਪੱਤਰਕਾਰ ਮੰਗਲ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦਾ ਅੰਤਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਠੱਠੀਆਂ ਵਿੱਚ ਕੀਤਾ ਜਾਵੇਗਾ। ਇਸੇ ਦੌਰਾਨ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਅਤੇ ਨਿਊਂ ਚੰਡੀਗੜ੍ਹ ਪ੍ਰੈੱਸ ਕਲੱਬ ਨੇ ਵੀ ਪੱਤਰਕਾਰ ਮੰਗਲ ਸਿੰਘ ਦੀ ਬੇਵਕਤੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ।