nabaz-e-punjab.com

ਅਕਾਲੀ ਆਗੂ ਕਮਲਜੀਤ ਸਿੰਘ ਰੂਬੀ ਨੂੰ ਸਦਮਾ, ਮਾਤਾ ਦੀ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਸਕੱਤਰ ਜਨਰਲ ਅਤੇ ਕੌਂਸਲਰ ਕਮਲਜੀਤ ਸਿਘ ਰੂਬੀ ਨੂੰ ਉਸ ਸਮੇਂ ਡੂੰਘਾ ਸਦਕਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ ਕੁਲਦੀਪ ਕੌਰ (81) ਦੀ ਮੌਤ ਹੋ ਗਈ। ਬੀਤੀ ਰਾਤ ਮਾਤਾ ਕੁਲਦੀਪ ਕੌਰ ਦੀ ਸਿਹਤ ਖਰਾਬ ਹੋਣ ਮਗਰੋਂ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਕਿ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਜ ਮਾਤਾ ਕੁਲਦੀਪ ਕੌਰ ਦਾ ਅੰਤਿਮ ਸਸਕਾਰ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਵੱਡੇ ਪੁੱਤਰ ਜਹਿੰਦਰਪਾਲ ਸਿੰਘ ਨੇ ਦਿਖਾਈ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜ਼ਿਲ੍ਹਾ ਦਿਹਾਤੀ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ, ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਜ਼ਿਲ੍ਹਾ ਇਸਤਰੀ ਦਲ ਸ਼ਹਿਰੀ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਬੀਸੀ ਸੈਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਅਤੇ ਫੂਲਰਾਜ ਸਿੰਘ, ਕੁਲਜੀਤ ਸਿੰਘ ਬੇਦੀ, ਪਰਵਿੰਦਰ ਸਿੰਘ ਬੈਦਵਾਨ, ਆਰਪੀ ਸ਼ਰਮਾ, ਜਸਵੀਰ ਕੌਰ ਅੱਤਲੀ, ਪਰਵਿੰਦਰ ਸਿੰਘ ਤਸਿੰਬਲੀ, ਸੁਰਿੰਦਰ ਸਿੰਘ ਰੋਡਾ, ਸੁਖਦੇਵ ਸਿੰਘ ਪਟਵਾਰੀ, ਅਸ਼ੋਕ ਝਾਅ (ਸਾਰੇ ਕਂੌਸਲਰ), ਦਸਮੇਸ਼ ਵੈਲਫੇਅਰ ਕਂੌਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਵਪਾਰ ਮੰਡਲ ਮੁਹਾਲੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਅਕਾਲੀ ਆਗੂ ਪ੍ਰਦੀਪ ਸਿੰਘ ਭਾਰਜ, ਨਰਿੰਦਰ ਸਿੰਘ ਸੰਧੂ, ਜੋਗਿੰਦਰ ਸਿੰਘ ਸਲੈਚ ਵੀ ਮੌਜੂਦ ਸਨ।
ਮਾਤਾ ਕੁਲਦੀਪ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 20 ਨਵੰਬਰ ਨੂੰ ਹੋਵੇਗਾ। ਇਸ ਦਿਨ ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ ਦੇ ਗ੍ਰਹਿ ਫੇਜ਼-9 ਵਿਖੇ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼-9 ਵਿੱਚ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …