ਡਾ. ਬਲਵਿੰਦਰ ਸਿੰਘ ਨੂੰ ਸਦਮਾ, ਛੋਟੇ ਭਰਾ ਗੁਰਦਰਸ਼ਨ ਸਿੰਘ ਦੀ ਮੌਤ, ਐਤਵਾਰ ਨੂੰ ਭੋਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਡਾਇਰੈਕਟਰ (ਖਰੀਦ) ਡਾ. ਬਲਵਿੰਦਰ ਸਿੰਘ ਨੂੰ ਪਿਛਲੇ ਦਿਨੀਂ ਉਨ੍ਹਾਂ ਦੇ ਛੋਟੇ ਭਰਾ ਗੁਰਦਰਸ਼ਨ ਸਿੰਘ ਉਰਫ਼ ਗਾਗਾ (45) ਪੁੱਤਰ ਸੂਬੇਦਾਰ ਜਸਵੰਤ ਸਿੰਘ ਵਾਸੀ ਪ੍ਰੀਤ ਨਗਰ ਖਰੜ ਦੀ ਬੇਵਕਤੀ ਮੌਤ ਨਾਲ ਡੂੰਘਾ ਸਦਮਾ ਲੱਗਾ ਹੈ। ਗੁਰਦਰਸ਼ਨ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸੀ। ਉਨ੍ਹਾਂ ਨੂੰ ਲੀਵਰ ਦੀ ਸਮੱਸਿਆ ਸੀ। ਉਹ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਸੀ ਅਤੇ ਆਪਣੇ ਦੋਸਤ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚ ਸਾਰਿਆਂ ਦੇ ਹਰਮਨ ਪਿਆਰੇ ਸਨ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮਿਤੀ 10 ਫਰਵਰੀ (ਐਤਵਾਰ) ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿੱਚ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…