ਪ੍ਰਭ ਆਸਰਾ ਵਿੱਚ ਇਲਾਜ ਅਧੀਨ ਇੱਕ ਬਜ਼ੁਰਗ ਦੀ ਮੌਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਜਨਵਰੀ:
ਇੱਥੋਂ ਦੇ ਪਿੰਡ ਪਡਿਆਲਾ ਦੀ ਸਮਾਜ ਸੇਵੀ ਸੰਸਥਾ ‘ਪ੍ਰਭ ਆਸਰਾ’ ਵਿਖੇ ਪਿਛਲੇ ਦਿਨੀਂ ਦਾਖ਼ਲ ਹੋਏ ਲਾਵਾਰਿਸ ਬਜ਼ੁਰਗ ਦੀ ਅੱਜ ਅਚਾਨਕ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਚਾਲਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਸੀ.ਜੇ.ਐਮ ਨਵਾਂ ਸ਼ਹਿਰ ਵੱਲੋਂ ਸੰਸਥਾ ਵਿੱਚ ਦਾਖ਼ਲ ਕਰਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਬਜ਼ੁਰਗ ਦੀ ਖੱਬੀ ਲੱਤ ਬਹੁਤ ਗਲੀ ਹੋਈ ਅਤੇ ਕੀੜੇ ਪਏ ਹੋਏ ਸੀ। ਜਿਸ ਕਾਰਨ ਉਸ ਦੀ ਹਾਲਤ ਬਹੁਤ ਕਮਜ਼ੋਰ ਸੀ। ਇਹ ਆਪਣਾ ਨਾਮ ਪਰਮਿੰਦਰ ਸਿੰਘ ਦਸਦਾ ਸੀ, ਜਿਸ ਦੀ ਉਮਰ ਲਗਭਗ ਉਮਰ 60 ਸਾਲ ਸੀ, ਜਿਸ ਦੀ ਸੇਵਾ ਸਭਾਲ ਤੇ ਇਲਾਜ ਸੰਸਥਾ ਵੱਲੋ ਜੀ.ਐਮ.ਸੀ.ਐਚ ਸੈਕਟਰ 32 ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਸੀ। ਜਿਥੇ ਕਿ ਇਸ ਦੀ ਹਾਲਤ ਵਿਚ ਕੋਈ ਸੁਧਾਰ ਨਾ ਆਉਣ ਕਰਕੇ ਅੱਜ ਅਚਾਨਕ ਉਸਦੀ ਜੀ.ਐਮ.ਸੀ.ਐਚ ਸੈਕਟਰ-32 ਚੰਡੀਗੜ੍ਹ ਵਿੱਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ 32 ਘੰਟਿਆਂ ਤੱਕ ਸੰਸਥਾ ਵਿੱਚ ਰੱਖਿਆ ਜਾਵੇਗਾ। ਉਸ ਦੀ ਪਛਾਣ ਕਰਨ ਵਾਲਿਆਂ ਨੂੰ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…