
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਉਣ ਦਾ ਫੈਸਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7, ਮੁਹਾਲੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਆਰ.ਏ. ਸੁਮਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਅਤੇ ਕੀਰਤਨ ਦਰਬਾਰ ਕਰਵਾਉਣ ਦਾ ਫੈਸਲਾ ਲਿਆ ਗਿਆ। ਸਭਾ ਦੇ ਜਨਰਲ ਸਕੱਤਰ ਬੀਡੀ ਸਵੈਨ ਅਤੇ ਪ੍ਰੈਸ ਸਕੱਤਰ ਡੀਪੀ ਹੁਸ਼ਿਆਰਪੁਰੀ ਨੇ ਦੱਸਿਆ ਕਿ 25 ਫਰਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਇੱਥੋਂ ਦੇ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਤੋਂ ਅਰਦਾਸ ਉਪਰੰਤ ਆਰੰਭ ਹੋਵੇਗਾ ਅਤੇ ਫੇਜ਼-3ਬੀ-2, ਫੇਜ਼-4, ਫੇਜ਼-5, ਫੇਜ਼-1, ਫੇਜ਼-2 ਅਤੇ ਫੇਜ਼-3ਬੀ-1 ਤੋਂ ਹੁੰਦਾ ਹੋਇਆ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਪ੍ਰਮੁੱਖ ਸਕੱਤਰ ਐਸਆਰ ਲੱਧੜ ਆਈਏਐਸ ਦੁਪਹਿਰ 1 ਵਜੇ ਨਗਰ ਕੀਰਤਨ ਨੂੰ ਰਵਾਨਾ ਕਰਨਗੇ।
ਉਨ੍ਹਾਂ ਦੱਸਿਆ ਕਿ 27 ਫਰਵਰੀ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣੇ, ਉਪਰੰਤ ਸਾਰਾ ਦਿਨ ਸ਼ਬਦ ਕੀਰਤਨ ਹੋਵੇਗਾ। ਸਮਾਗਮ ਵਿੱਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਹੋਣਗੇ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।