ਗੁਰੂ ਹਰਿ ਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਤੇ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ

ਨਬਜ਼-ਏ-ਪੰਜਾਬ, ਮੁਹਾਲੀ, 13 ਜਨਵਰੀ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਗੁਰਦੁਆਰਿਆਂ ਦੀ ਸਾਂਝੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਅਤੇ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਲਿਆ ਗਿਆ।
ਆਗੂਆਂ ਨੇ ਦੱਸਿਆ ਕਿ 8 ਫਰਵਰੀ ਨੂੰ ਸਵੇਰੇ 9 ਵਜੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਪੁੱਡਾ ਭਵਨ, ਫੋਰਟਿਸ ਹਸਪਤਾਲ, ਗੁਰਦੁਆਰਾ ਅੰਗੀਠਾ ਸਾਹਿਬ ਫੇਜ਼-8, ਪੰਜਾਬ ਸਿੱਖਿਆ ਬੋਰਡ ਰਿਹਾਇਸ਼ੀ ਕੰਪਲੈਕਸ, ਸੈਕਟਰ-69, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਫੇਜ਼-7 ਮਾਰਕੀਟ, ਗੁਰਦੁਆਰਾ ਸਾਚਾ ਧੰਨ ਸਾਹਿਬ, ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5, ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4, ਗੁਰਦੁਆਰਾ ਸਿੰਘ ਸਭਾ ਫੇਜ਼-1 ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਫੇਜ਼-2 ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।ਉਨ੍ਹਾਂ ਦੱਸਿਆ ਕਿ 9 ਫਰਵਰੀ ਅਤੇ 10 ਫਰਵਰੀ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਰਾਤ 12 ਵਜੇ ਤੱਕ ਵੱਖ-ਵੱਖ ਹਜ਼ੂਰੀ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਕਥਾ, ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੇ ਭਰੋਸਾ ਦਿੱਤਾ ਪ੍ਰਕਾਸ਼ ਪੁਰਬ ਸਬੰਧੀ ਲੰਗਰ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਜਾਵੇਗਾ।
ਇਸ ਮੌਕੇ ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ, ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਜਗਜੀਤ ਸਿੰਘ, ਪਰਮਜੀਤ ਸਿੰਘ ਗਿੱਲ, ਗਗਨਦੀਪ ਸਿੰਘ, ਦਵਿੰਦਰਪਾਲ ਸਿੰਘ, ਸਰੂਪ ਸਿੰਘ, ਪ੍ਰੀਤਮ ਸਿੰਘ, ਜਤਿੰਦਰ ਸਿੰਘ, ਭਜਨ ਸਿੰਘ, ਜਗਜੀਤ ਸਿੰਘ ਸਿੱਧੂ, ਜਗਦੀਪ ਸਿੰਘ, ਸੰਦੀਪ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ ਲੰਗਰ ਜਥੇਦਾਰ, ਸਤਵਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…