ਮਾਨਤਾ ਤੇ ਐਫੀਲੀਏਟਿਡ ਸਕੂਲਾਂ ਵੱਲੋਂ ਪ੍ਰੀਖਿਆ ਕੇਂਦਰਾਂ ਲਈ ਆਪਣੇ ਸਕੂਲ ਨਾ ਦੇਣ ਦਾ ਐਲਾਨ

ਦੂਜੇ ਸਕੂਲਾਂ ਵਿੱਚ ਪ੍ਰੀਖਿਆ ਕੇਂਦਰ ਬਣਾਉਣ ਦਾ ਫੈਸਲਾ ਨਹੀਂ ਬਦਲਿਆ ਜਾਵੇਗਾ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਪੰਜਾਬ ਇੰਡੀਪੈਂਡਿਟ ਸਕੂਲ ਅਲਾਈਂਸ ਦੇ ਪ੍ਰਧਾਨ ਜਗਦੀਸ ਰਾਏ ਸਰਮਾਂ ਦੀ ਅਗਵਾਈ ਵਿੱਚ ਇੱਕ ਵਫ਼ਦ ਸਿੱਖਿਆ ਮੰਤਰੀ, ਮੁੱਖ ਮੰਤਰੀ ਦੇ ਓ.ਐਸ.ਡੀ ਸੰਦੀਪ ਸਿੰਘ ਸੰਧੂ ਅਤੇ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਮਿਲਿਆ। ਐਫੀਲੀਏਟਿਡ ਸਕੂਲਾਂ ਦੀਆਂ ਮੰਗਾਂ ਬਾਰੇ ਸਿੱਖਿਆ ਸਕੱਤਰ ਅਤੇ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੂੰ ਸ਼ਿਫਾਰਸ ਸਹਿਤ ਗੱਲ ਕਰਨ ਲਈ ਕਿਹਾ ਗਿਆ। ਸ੍ਰੀ ਸ਼ਰਮਾ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਕੁਮਾਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਐਫੀਲੀਏਟਿਡ ਸਕੂਲਾਂ ਦੇ ਪ੍ਰੀਖਿਆ ਕੇਂਦਰ ਆਪਣੇ ਬਣਾਏ ਜਾਣ। ਦੂਜੇ ਸਕੂਲਾਂ ਵਿੱਚ ਪ੍ਰੀਖਿਆ ਕੇਂਦਰ ਬਣਾਉਣ ਨਾਲ ਪ੍ਰੀਖਿਆਰਥੀਆਂ ਅਤੇ ਸਕੂਲਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਕੁਮਾਰ ਦਾ ਰਵੱਈਆ ਬਹੁਤ ਹੀ ਨਿੰਦਣਯੋਗ ਸੀ। ਉਨ੍ਹਾਂ ਨੇ ਵਫਦ ਦੀ ਇਸ ਮਾਮਲੇ ਵਿਚ ਕੋਈ ਗੱਲ ਨਹੀਂ ਸੁਣੀ ਅਤੇ ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਨੇ ਨਕਲ ਨੂੰ ਜੜੋਂ ਖਤਮ ਕਰਨ ਲਈ ਸੀਬੀਐਸਈ ਦੀ ਤਰਜ ਤੇ ਪ੍ਰੀਖਿਆ ਕੇਂਦਰ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨੂੰ ਬਿਲਕੁਲ ਨਹੀਂ ਬਦਲਿਆ ਜਾਵੇਗਾ। ਸ੍ਰੀ ਸ਼ਰਮਾ ਨੇ ਦੱਸਿਆ ਕਿ ਅਲਾਇੰਸ ਵੱਲੋਂ ਫੈਸਲਾ ਕੀਤਾ ਗਿਆ ਕਿ ਉਹ ਆਪਣੇ ਸਕੂਲ ਸਿੱਖਿਆ ਬੋਰਡ ਨੂੰ ਪ੍ਰੀਖਿਆ ਕੇਂਦਰ ਲਈ ਨਹੀਂ ਦੇਣਗੇ।
ਇਸ ਸਬੰਧੀ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਉਹ ਹਰ ਹਾਲਤ ਵਿਚ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰ ਬਣਾਉਣਗੇ ਭਾਵੇਂ ਉਨ੍ਹਾਂ ਨੂੰ ਕਿਰਾਏ ਦੀਆਂ ਕੋਠੀਆਂ ਵਿਚ ਕਿਉ ਨਾ ਪੇਪਰ ਲੈਣੇ ਪੈਣ। ਸ੍ਰੀ ਸ਼ਰਮਾ ਨੇ ਐਲਾਨ ਨੇ ਕਿਹਾ ਕਿ ਉਹ ਸਿੱਖਿਆ ਵਿਭਾਗ ਦੇ ਹੈਂਕੜ ਭਰੇ ਰਵੱਈਏ ਵਿਰੁੱਧ ਪੰਜਾਬ ਦੇ ਸਾਰੇ ਐਫੀਲੀਏਟਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੇ ਫੈਸਲਾ ਕੀਤਾ ਹੈ ਕਿ ਉਹ ਆਉਣ ਵਾਲੀਆਂ ਪੰਚਾਇਤਾਂ ਅਤੇ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਕਾਂਗਰਸ ਪ੍ਰਾਰਟੀ ਦੇ ਉਮੀਦਵਾਰਾਂ ਦੀ ਵਿਰੋਧਤਾ ਕਰਨਗੇ ਅਤੇ 15 ਜਨਵਰੀ ਨੂੰ ਸਵੇਰੇ 11 ਵਜੇ ਡੀਸੀ ਲੁਧਿਆਣਾ ਦੇ ਦਫਤਰ ਅੱਗੇ ਵਿਸ਼ਾਲ ਮੁਜ਼ਾਹਰਾ ਅਤੇ ਧਰਨਾ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 26 ਜਨਵਰੀ ਦੇ ਸਰਕਾਰੀ ਪ੍ਰੋਗਾਰਮਾਂ ਦਾ ਬਾਈਕਾਟ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…