ਜਾਅਲੀ ਐਸਸੀ ਸਰਟੀਫਿਕੇਟ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਮੁੱਖ ਮੰਤਰੀ ਨਾਲ 9 ਜੂਨ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ: ਪੱਕਾ ਮੋਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਸ਼ਨਿਚਰਵਾਰ ਨੂੰ 45ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਵੱਖ-ਵੱਖ ਦਲਿਤ ਸੰਗਠਨਾਂ ਨੇ ਮੁਹਾਲੀ ਵਿੱਚ ਰੋਸ ਮਾਰਚ ਕੀਤਾ ਅਤੇ ਜ਼ਿੰਮੇਵਾਰ ਅਫ਼ਸਰਾਂ ਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਅੱਜ ਹਰਸਿਮਰਤ ਸਿੰਘ ਨੇ ਧਰਨੇ ’ਤੇ ਬੈਠ ਕੇ ਸਕੂਲ ਦਾ ਕੰਮ ਕੀਤਾ।
ਇਸ ਮੌਕੇ ਪ੍ਰੋ. ਹਰਨੇਕ ਸਿੰਘ, ਪ੍ਰੋ. ਸਰਬਜੀਤ ਸਿੰਘ, ਬਲਬੀਰ ਸਿੰਘ ਆਲਮਪੁਰ ਅਤੇ ਲਖਵੀਰ ਸਿੰਘ ਬੌਬੀ ਨੇ ਮੁੱਖ ਮੰਤਰੀ ਵੱਲੋਂ ਪੱਕੇ ਮੋਰਚੇ ਦੇ ਆਗੂਆਂ ਦੀ 9 ਜੂਨ ਨੂੰ ਮੀਟਿੰਗ ਸੱਦਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਨਾਲ ਹੀ ਇਹ ਪ੍ਰਣ ਵੀ ਲਿਆ ਜਦੋਂ ਤੱਕ ਜਾਅਲੀ ਐਸਸੀ ਸਰਟੀਫਿਕੇਟ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਇਸ ਮਸਲੇ ਦਾ ਹੱਲ ਨਹੀਂ ਕੱਢਿਆ ਗਿਆ ਤਾਂ ਪੱਕਾ ਮੋਰਚਾ ਕਮੇਟੀ ਵੱਲੋਂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਅਵਤਾਰ ਸਿੰਘ ਸੈਂਪਲਾਂ, ਸਤਨਾਮ ਸਿੰਘ, ਪਰਮਜੀਤ ਕੁਮਾਰ ਫਗਵਾੜਾ, ਦਲੀਪ ਕੁਮਾਰ ਬਟਾਲਾ, ਬਲਜੀਤ ਸਿੰਘ ਕਕਰਾਲੀ, ਹਰਜਿੰਦਰ ਸਿੰਘ, ਅਜਾਇਬ ਸਿੰਘ ਭਾਗੋਮਾਜਰਾ, ਗੋਰਾ ਹੁਸ਼ਿਆਰਪੁਰੀ, ਗੁਲਸ਼ਨ ਕੁਮਾਰ, ਕਰਮਜੀਤ ਸਿੰਘ, ਸੰਨੀ ਕੁਮਾਰ, ਜਸਵੀਰ ਸਿੰਘ, ਗੁਰਮੁੱਖ ਸਿੰਘ ਢੋਲਣਮਾਜਰਾ, ਪ੍ਰਕਾਸ਼ ਸਿੰਘ ਖਰੜ ਮੌਜੂਦ ਸਨ।

Load More Related Articles

Check Also

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ 2500 ’ਚੋਂ ਸਿਰਫ਼ 800 ਅਧਿਆਪਕ ਹੀ ਕਰ ਸ…