ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਅਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਦੀ ਪ੍ਰਬੰਧਕ ਕਮੇਟੀ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਨਗਰ ਕੀਰਤਨ ਦਾ ਸ਼ਹਿਰ ਵਿੱਚ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ ਅਤੇ ਚਾਹ, ਬ੍ਰੈੱਡ ਪਕੌੜੇ ਅਤੇ ਸੁੱਕੇ ਮੇਵਿਆਂ ਦੇ ਲੰਗਰ ਲਗਾਏ ਗਏ।
ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ ਅਤੇ ਗੁਰਦੁਆਰਾ ਫੇਜ਼-1 ਦੇ ਪ੍ਰਧਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਗੁਰੂ ਨਾਨਕ ਮਾਰਕੀਟ, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸੈਕਟਰ-55, ਪੁਰਾਣਾ ਬੈਰੀਅਰ, ਫਰੈਂਕੋ ਟਰੈਫ਼ਿਕ ਲਾਈਟ ਪੁਆਇੰਟ, ਮਦਨਪੁਰ ਚੌਂਕ, ਰਾਮਗੜ੍ਹੀਆ ਭਵਨ ਫੇਜ਼-3ਬੀ1, ਗੁਰਦੁਆਰਾ ਸਾਚਾ ਧਨ ਸਾਹਿਬ, ਲਾਲ ਬੱਤੀ ਚੌਂਕ ਫੇਜ਼-7 ਅਤੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਇਲਾਕੇ ਦੀ ਸੰਗਤ ਨੇ ਪ੍ਰਧਾਨ ਹਰਪਾਲ ਸਿੰਘ ਸੋਢੀ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵੱਖ-ਵੱਖ ਗੱਤਕਾਂ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ। ਸਕੂਲਾਂ ਦੇ ਵਿਦਿਆਰਥੀਆਂ ਅਤੇ ਹੋਰ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸੋਭਾ ਵਧਾਈ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੇਅਰ ਕੁਲਵੰਤ ਸਿੰਘ, ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ, ਅਕਵਿੰਦਰ ਸਿੰਘ ਗੋਸਲ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਭੱਲਾ, ਪਰਮਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਾਹਵਾ, ਹਰਬਿੰਦਰ ਸਿੰਘ ਸੈਣੀ, ਤਰਲੋਚਨ ਸਿੰਘ, ਪੀਐਸ ਵਿਰਦੀ ਸਮੇਤ ਵੱਖ-ਵੱਖ ਗੁਰਦੁਆਰਾ ਕਮੇਟੀਆਂ, ਸਮਾਜ ਸੇਵੀ, ਰਾਜਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …