ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ, ਜੋ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਦੀ ਪ੍ਰਕਰਮਾ ਕਰਦਾ ਹੋਇਆ ਇਹ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਸੋਹਾਣਾ ਵਿੱਚ ਪਹੁੰਚ ਕੇ ਸੰਪੂਰਨ ਹੋਇਆ।
ਨਗਰ ਕੀਰਤਨ ਵਿੱਚ ਸ਼ਾਮਲ ਪਾਲਕੀ ਸਾਹਿਬ ਨੂੰ ਫੁੱਲਾਂ ਨਾਲ ਬਹੁਤ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ ਸੀ। ਪਿੱਛੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ। ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਅੌਰਤਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਗੱਤਕਾ ਪਾਰਟੀ, ਫੌਜੀ ਬੈਂਡ ਅਤੇ ਹੋਰ ਕਈ ਬੈਂਡ ਵਾਲਿਆਂ ਨੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਨਗਰ ਕੀਰਤਨ ਦੇ ਪੂਰੇ ਰਸਤੇ ਨੂੰ ਸਵਾਗਤੀ ਗੇਟਾਂ ਨਾਲ ਸਜਾਇਆ ਗਿਆ ਅਤੇ ਥਾਂ-ਥਾਂ ’ਤੇ ਨਿੱਘਾ ਸਵਾਗਤ ਕੀਤਾ ਅਤੇ ਸੰਗਤ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਰਸਤੇ ਵਿੱਚ ਥਾਂ-ਥਾਂ ’ਤੇ ਚਾਹ, ਬ੍ਰੈੱਡ ਪਕੌੜੇ, ਮਿਠਾਈਆਂ, ਸੁੱਕੇ ਮੇਵਿਆਂ ਦਾ ਪ੍ਰਸ਼ਾਦ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…