ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਅਤੇ ਗੁਰਦੁਆਰਾ ਸਾਹਿਬਵਾੜਾ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਥੋਂ ਦੇ ਗੁਰਦੁਆਰਾ ਨੌਵੀਂ ਪਾਤਿਸਾਹ ਸਾਹਿਬਵਾੜਾ ਫੇਜ਼-5 ’ਚੋਂ ਸ਼ੁਰੂ ਹੋਏ ਨਗਰ ਕੀਰਤਨ ਦਾ ਰਸਤੇ ਵਿੱਚ ਥਾਂਥਾਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਸਥਾਨਕ ਫੇਜ਼-4 ਤੋਂ ਮਦਨਪੁਰਾ ਚੌਂਕ, ਰਾਮਗੜ੍ਹੀਆ ਭਵਨ, ਫੇਜ਼-3ਬੀ1 ਐਚਐਮ ਦੇ ਕੁਆਰਟਰ ਬਲਾਕ, ਗੁਰਦੁਆਰਾ ਸਾਚਾ ਧਨ ਸਾਹਿਬ ਤੋਂ ਫੇਜ਼-7 ਅਤੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਅਤੇ ਸੈਕਟਰ-70 ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਕਟਰ-71 ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਜਿੱਥੇ ਇਲਾਕੇ ਦੀ ਸੰਗਤ ਨੇ ਨਗਰ ਕੀਰਤਨ ਦਾ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ।
ਇਸ ਮੌਕੇ ਮਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਟੌਹੜਾ, ਕਰਮ ਸਿੰਘ ਬਬਰਾ, ਹਰਪਾਲ ਸਿੰਘ ਸੋਢੀ, ਸੁਰਿੰਦਰ ਸਿੰਘ, ਅਮਰੀਕ ਸਿੰਘ ਸੰਧੂ, ਬਲਦੇਵ ਸਿੰਘ ਸਿੱਧੂ, ਸਤਪਾਲ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ, ਹਰਚਰਨ ਸਿੰਘ, ਹਰਜਿੰਦਰ ਸਿੰਘ, ਗੁਰਬਖਸ਼ ਸਿੰਘ, ਸਰਬਜੀਤ ਸਿੰਘ, ਗੁਰਮੇਲ ਸਿੰਘ, ਅਮਰੀਕ ਸਿੰਘ, ਗੁਰਿੰਦਰਜੀਤ ਸਿੰਘ, ਕਰਨੈਲ ਸਿੰਘ, ਸੁਰਿੰਦਰਜੀਤ ਸਿੰਘ, ਭਜਨ ਸਿੰਘ, ਬਲਵਿੰਦਰ ਸਿੰਘ, ਕਰਮ ਸਿੰਘ, ਪ੍ਰੀਤਮ ਸਿੰਘ, ਨਿਰਮਲ ਸਿੰਘ ਭੁਰਜੀ, ਸੁਰਜੀਤ ਸਿੰਘ ਮਠਾੜੂ, ਭੁਪਿੰਦਰ, ਅਜੀਤ ਸਿੰਘ, ਲਾਲ ਸਿੰਘ, ਮਨਜੀਤ ਸਿੰਘ ਭੱਲਾ, ਜਗਤਾਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਸੱਤਪਾਲ ਸਿੰਘ ਬਾਗੀ, ਜਗਦੀਸ਼ ਸਿੰਘ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…