ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮੁਹਾਲੀ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਅਤੇ ਪੰਜ ਪਿਆਰਿਆਂ ਦੀ ਦੇਖਰੇਖ ਵਿੱਚ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਤੋਂ ਕੀਤੀ ਗਈ। ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਫੇਜ਼-6 ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸ਼ਿਵਾਲਿਕ ਪਬਲਿਕ ਸਕੂਲ, ਗੁਰਦੁਆਰਾ ਗੋਬਿੰਦਸਰ ਸਾਹਿਬ, ਪਿੰਡ ਮੁਹਾਲੀ, ਗੁਰਦੁਆਰਾ ਸਿੰਘ ਸਭਾ ਫੇਜ਼-1, ਪੁਰਾਣਾ ਡੀਸੀ ਦਫ਼ਤਰ ਤੋਂ ਅੱਗੇ ਫਰੈਂਕੋ ਹੋਟਲ, ਫੇਜ਼-1 ਅਤੇ ਫੇਜ਼-2 ਨੂੰ ਵੰਡਦੀ ਸੜਕ, ਡੀਪਲਾਸਟ ਚੌਂਕ, ਮਦਨਪੁਰਾ ਚੌਂਕ ਤੋਂ ਫੇਜ਼-3/5 ਦੀਆਂ ਲਾਲ ਬੱਤੀਆਂ, ਗੁਰਦੁਆਰਾ ਸਾਹਿਬ ਸਾਚਾ ਧੰਨਾ ਸਾਹਿਬ, ਟਰੈਫ਼ਿਕ ਲਾਈਟ ਚੌਂਕ ਫੇਜ਼-7 ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਇਸ ਮੌਕੇ ਸ਼ਹਿਰ ਵਿੱਚ ਵੱਖ-ਵੱਖ ਮਾਰਕੀਟਾਂ ਕਮੇਟੀਆਂ ਅਤੇ ਸ਼ਰਧਾਲੂਆਂ ਵੱਲੋਂ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਮਨਜੀਤ ਸਿੰਘ ਮਾਨ, ਕਰਮ ਸਿੰਘ ਬੱਬਰਾ, ਹਰਬਿੰਦਰ ਸਿੰਘ ਸੈਣੀ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles

Check Also

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ…