Share on Facebook Share on Twitter Share on Google+ Share on Pinterest Share on Linkedin ਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਥਾਨਕ ਫੇਜ਼-3ਬੀ1 ਦੇ ਗੁਰਦੁਆਰਾ ਸ੍ਰੀ ਸਾਚਾ ਧੰਨ ਸਾਹਿਬ ਤੋਂ ਹੋਈ। ਇਹ ਨਗਰ ਕੀਰਤਨ ਫੇਜ਼-7, ਫੇਜ਼-8, ਫੇਜ਼-9 ਅਤੇ ਫੇਜ਼-10 ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਆਰੰਭਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਨਗਰ ਕੀਰਤਨ ਦੀ ਅਰਦਾਸ ਮੌਕੇ ਪੁੱਜ ਕੇ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਰੂਬੀ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਟੌਹੜਾ, ਪਰਮਜੀਤ ਸਿੰਘ ਹੈਪੀ ਸਮੇਤ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ ਅਤੇ ਸਿੱਧੂ ਪਰਿਵਾਰ ਸਮੇਤ ਕੁਲਜੀਤ ਬੇਦੀ, ਜੀਐਸ ਰਿਆੜ ਤੇ ਹੋਰਨਾਂ ਨੇ ਲੰਗਰ ਦੀ ਸੇਵਾ ਵੀ ਕੀਤੀ। ਗੁਰਦੁਆਰਾ ਸਾਚਾ ਧੰਨ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਨੂੰ ਹਰ ਸਾਲ ਦੀ ਤਰ੍ਹਾਂ ਸਾਹਿਬਜ਼ਾਦਿਆਂ ਦੀ ਲਾਸਾਨੀ ਨੂੰ ਯਾਦ ਕਰਦਿਆਂ ਵਿਸ਼ਾਲ ਨਗਰ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਦਸ਼ਮੇਸ਼ ਖਾਲਸਾ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਦੀ ਅਗਵਾਈ ਵਿੱਚ ਦਸ਼ਮੇਸ਼ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜ ਪਿਆਰਿਆਂ, ਬੈਂਡ, ਕੀਰਤਨ ਦੀ ਸੇਵਾ ਨਿਭਾਈ। ਗੁਰੂ ਆਸਰਾ ਟਰੱਸਟ ਦੇ ਵਿਦਿਆਰਥੀਆਂ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਆਪਣੀ ਡਿਊਟੀ ਬਾਖੂਬੀ ਨਿਭਾਈ। ਇਸ ਦੌਰਾਨ ਬਲੌਂਗੀ ਤੋਂ ਸਿੱਖ ਅਜਾਇਬ ਘਰ ’ਚੋਂ ਲਿਆਂਦੀਆਂ ਸ਼ਹੀਦਾਂ ਦੀਆਂ ਝਾਕੀਆਂ ਵੀ ਦਿਖਾਈਆਂ ਗਈਆਂ। ਇਸ ਨਗਰ ਕੀਰਤਨ ਵਿਚ ਧੰਨ ਧੰਨ ਬੁੱਢਾ ਸਾਹਿਬ ਜੀ ਗੱਤਕਾ ਆਖਾੜਾ ਤੇ ਹੋਰ ਵੱਖ-ਵੱਖ ਗੱਤਕਾ ਪਾਰਟੀਆਂ ਵਲੋਂ ਆਪਣੇ ਜੌਹਰ ਵਿਖਾਏ ਗਏ। ਇਸ ਮੌਕੇ ਨਗਰ ਕੀਰਤਨ ਦੇ ਸਵਾਗਤ ਵਿਚ ਥਾਂ-ਥਾਂ ਲੰਗਰ ਲਗਾਏ ਗਏ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ