Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ: ਇੱਥੋਂ ਦੇ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਕੀਰਤਨੀ ਜਥਿਆਂ ਨੇ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਦੇ ਪ੍ਰਧਾਨ ਆਰ.ਏ. ਸੁਮਨ ਅਤੇ ਜਨਰਲ ਸਕੱਤਰ ਬੀ.ਡੀ. ਸਵੈਨ ਦੀ ਦੇਖਰੇਖ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਸੀਨੀਅਰ ਆਈਏਐਸ (ਸੇਵਾਮੁਕਤ) ਐਸ.ਆਰ. ਲੱਧੜ ਨੇ ਫੀਤਾ ਕੱਟ ਕੇ ਕੀਤੀ। ਇਸ ਮੌਕੇ ਸਾਬਕਾ ਆਈ.ਪੀ.ਐਸ. ਅਧਿਕਾਰੀ ਸੁਰਿੰਦਰ ਚੌਹਾਨ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਐਸ.ਆਰ. ਲੱਧੜ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ’ਤੇ ਚੱਲਣ ਲਈ ਪ੍ਰੇਰਦਿਆਂ ਕਿਹਾ ਕਿ ਪੜੇ ਲਿਖੇ ਲੋਕਾਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦਲਿਤ ਸਮਾਜ ਸੁੱਤਾ ਪਿਆ ਹੈ ਅਤੇ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਸੰਵਿਧਾਨਕ ਹੱਕਾਂ ਦੀ ਪ੍ਰਾਪਤੀ ਲਈ ਗੂੜੀ ਨੀਂਦ ਤੋਂ ਜਾਗਣਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਆਪੀ ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਦੇ ਰਸਤੇ ਵਿੱਚ ਸਿੰਘੂ ਅਤੇ ਟਿੱਕਰੀ ਬਾਰਡਰ ਉੱਤੇ ਵੀ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਏ ਜਾਣਗੇ। ਇਸ ਮੌਕੇ ਕੌਂਸਲਰ ਪਰਮਜੀਤ ਸਿੰਘ ਹੈਪੀ, ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ 27 ਫਰਵਰੀ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਸਾਰਾ ਦਿਨ ਸ਼ਬਦ ਕੀਰਤਨ ਹੋਵੇਗਾ। ਸਮਾਗਮ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਹੋਣਗੇ ਜਦੋਂਕਿ ਸਮਾਗਮ ਦੀ ਪ੍ਰਧਾਨਗੀ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ