Share on Facebook Share on Twitter Share on Google+ Share on Pinterest Share on Linkedin ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ: ਦਸਮੇਸ਼ ਵੇਲਫੈਅਰ ਕੌਂਸਲ (ਰਜਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਕੋਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦਾਂ ਦੇ ਸਿਰਤਾਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਦਨਪੁਰ ਚੌਕ ’ਤੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਲਗਾਇਆ ਗਿਆ। ਲੰਗਰ ਵਰਤਾਉਣ ਦੀ ਸ਼ੁਰੂਆਤ ਬਾਬਾ ਸੁਰਿੰਦਰ ਸਿੰਘ (ਗੁਰਦੁਆਰਾ ਧੰਨਾ ਭਗਤ) ਨੇ ਅਰਦਾਸ ਕਰਨ ਉਪਰੰਤ ਕੀਤੀ। ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਛਾਂਦਾਰ ਅਤੇ ਫ਼ਲਦਾਰ ਬੂਟੇ ਵੰਡੇ ਗਏ। ਲੰਗਰ ਦੀ ਸੇਵਾ ਵਿੱਚ ਪ੍ਰਦੀਪ ਸਿੰਘ ਭਾਰਜ, ਕਰਮ ਸਿੰਘ ਬਬਰਾ, ਕੰਵਰਦੀਪ ਸਿੰਘ ਮਣਕੂ, ਡਾ. ਸਤਵਿੰਦਰ ਸਿੰਘ ਭੰਵਰਾ, ਜਸਵੰਤ ਸਿੰਘ ਭੁੱਲਰ, ਭੁਪਿੰਦਰ ਸਿੰਘ ਮਾਨ, ਦਰਸ਼ਨ ਸਿੰਘ, ਤਰਸੇਮ ਸਿੰਘ ਖੋਖਰ, ਹਰਜੀਤ ਸਿੰਘ ਮਠਾੜੂ, ਮਨਫੂਲ, ਬਹਾਦਰ ਸਿੰਘ, ਬਲਵਿੰਦਰ ਸਿੰਘ ਹੂੰਜਣ, ਹਰਚਰਨ ਸਿੰਘ ਰਣੌਟਾ, ਦੀਦਾਰ ਸਿੰਘ ਕਲਸੀ, ਰਾਮ ਰਤਨ ਸੈਂਭੀ, ਜਸਵਿੰਦਰਪਾਲ ਸਿੰਘ ਭੰਮਰਾ,ਸੂਰਤ ਸਿੰਘ ਕਲਸੀ, ਨਿਰਮਲ ਸਿੰਘ ਸੱਭਰਵਾਲ, ਮੋਹਨ ਸਿੰਘ ਸੱਭਰਵਾਲ, ਹਰਚਰਨ ਸਿੰਘ ਗਿੱਲ, ਗੁਰਚਰਨ ਸਿੰਘ ਭੰਮਰਾ, ਗੁਰਪ੍ਰੀਤ ਸਿੰਘ ਗਾਹਲਾ, ਸੁਰਿੰਦਰ ਸਿੰਘ ਅਤੇ ਸੁਰਜੀਤ ਸਿੰਘ ਮਠਾੜੂ ਵੱਲੋਂ ਯੋਗਦਾਨ ਪਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਕਮਲਜੀਤ ਸਿੰਘ ਰੂਬੀ, ਜਸਵਿੰਦਰ ਸਿੰਘ ਵਿਰਕ, ਜੋਗਿੰਦਰ ਸਿੰਘ ਸੋਂਧੀ ਪ੍ਰਧਾਨ ਗੁਰਦੁਆਰਾ ਤਾਲਮੇਲ ਕਮੇਟੀ, ਪ੍ਰੀਤਮ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਲੰਗਰ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਇਹ ਜਾਣਕਾਰੀ ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ