nabaz-e-punjab.com

ਬੇਅਦਬੀ ਮਾਮਲਾ: ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼: ਬੀਬੀ ਲਾਂਡਰਾਂ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਅਕਾਲੀ ਦਲ ਦੀਆਂ ਸਰਗਰਮੀਆਂ ’ਤੇ ਕੋਈ ਫਰਕ ਨਹੀਂ ਪਵੇਗਾ

ਸਰਕਾਰ ਆਪਣੀ ਨਾਕਾਮੀਆਂ ਤੇ ਖ਼ਾਮੀਆਂ ’ਤੇ ਪਰਦਾ ਪਾਉਣ ਲਈ ਅਸਥਿਰਤਾ ਵਾਲਾ ਮਾਹੌਲ ਪੈਦਾ ਕਰਨਾ ਚਹੁੰਦੀ ਐ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਪਿੰਡ ਬਰਗਾੜੀ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਜਨਤਕ ਹੋਣ ਨਾਲ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਅਕਾਲੀ ਦਲ ਦੀਆਂ ਸਰਗਰਮੀਆਂ ’ਤੇ ਕੋਈ ਫਰਕ ਨਹੀਂ ਪਵੇਗਾ। ਇਹ ਗੱਲ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਉਕਤ ਮਾਮਲਿਆਂ ਸਬੰਧੀ ਅਕਾਲੀ ਦਲ ਕਾਨੂੰਨ ਤੌਰ ’ਤੇ ਅਤੇ ਤੱਥਾਂ ਦੇ ਆਧਾਰ ’ਤੇ ਬਹਿਸ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਹਕੂਮਤ ਸ਼ੁਰੂ ਤੋਂ ਸਿੱਖਾਂ ਦੀ ਵੈਰੀ ਰਹੀ ਹੈ ਅਤੇ ਹੋਣ ਜਾਂਚ ਰਿਪੋਰਟ ਦੀ ਆੜ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਜਨਤਕ ਤੌਰ ’ਤੇ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਗਈ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਅਕਾਲੀ ਦਲ ਵਿਰੋਧੀ ਲਹਿਰ ਪ੍ਰਤੀ ਪੁੱਛੇ ਜਾਣ ’ਤੇ ਬੀਬੀ ਲਾਂਡਰਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਪੰਜਾਬ ਵਿੱਚ ਕੈਪਟਨ ਸਰਕਾਰ ਦੀ ਧੱਕੇਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਆਪਣੀ ਨਾਕਾਮੀਆਂ ਅਤੇ ਖ਼ਾਮੀਆਂ ਨੂੰ ਛੁਪਾਉਣ ਲਈ ਬੇਅਦਬੀ ਮਾਮਲਿਆਂ ਸਬੰਧੀ ਕਾਂਗਰਸੀ ਕਮਿਸ਼ਨ ਦੀ ਜਾਂਚ ਰਿਪੋਰਟ ਨੂੰ ਢਾਲ ਬਣਾ ਕੇ ਪੰਜਾਬ ਵਿੱਚ ਅਸਥਿਰਤਾ ਵਾਲਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਮੁਲਾਜ਼ਮ ਵਰਗ, ਬੇਰੁਜ਼ਗਾਰ ਨੌਜਵਾਨ ਅਤੇ ਕਿਸਾਨ ਥਾਂ ਥਾਂ ’ਤੇ ਰੋਸ ਮੁਜ਼ਾਹਰੇ ਕਰ ਰਹੇ ਹਨ ਅਤੇ ਹੁਕਮਰਾਨਾਂ ਨੂੰ ਕੋਈ ਗੱਲ ਨਹੀਂ ਅੌੜ ਰਹੀ ਹੈ।
ਇਸ ਮੌਕੇ ਹਲਕਾ ਇੰਚਾਰਜ਼ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਗੁਰਮੀਤ ਸਿੰਘ ਬਾਕਰਪੁਰ, ਅਵਤਾਰ ਸਿੰਘ ਮੋਲੀ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਅਵਤਾਰ ਸਿੰਘ ਗੋਸਲ, ਪ੍ਰਭਜੋਤ ਸਿੰਘ ਕਲੇਰ, ਹਰਜਿੰਦਰ ਸਿੰਘ ਬਲੌਂਗੀ, ਅਮਨ ਪੁਨੀਆ, ਹਰਪ੍ਰੀਤ ਕੌਰ ਲਾਂਡਰਾਂ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…