Nabaz-e-punjab.com

ਸਰਕਾਰੀ ਕਾਲਜ ਮੁਹਾਲੀ ਦੇ 220 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਸਮਾਜਿਕ ਪਰਿਵਰਤਨ ਲਈ ਨਸ਼ਿਆਂ ਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ ਵਿਦਿਆਰਥੀ: ਐਸਕੇ ਸੰਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿੱਚ ਸਾਲਾਨਾ ਕਨਵੋਕੇਸ਼ਨ ਮੌਕੇ 220 ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਸਬੰਧੀ ਕਾਲਜ ਦੇ ਸਭਰੰਗ ਹਾਲ ਵਿੱਚ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆੇ ਜਿਸ ਵਿੱਚ ਉੱਚੇਰੀ ਸਿੱਖਿਆ ਅਤੇ ਭਾਸ਼ਾ ਪੰਜਾਬ ਦੇ ਵਧੀਕ ਮੁੱਖ ਸਕੱਤਰ ਐਸ.ਕੇ. ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕਾਲਜ ਦੇ 220 ਪੋਸਟ ਗਰੈਜੂਏਟ ਅਤੇ ਗਰੈਜੂਏਸ਼ਨ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ। ਡੀਪੀਆਈ (ਕਾਲਜ) ਸ੍ਰੀਮਤੀ ਇੰਦੂ ਮਲਹੋਤਰਾ ਅਤੇ ਡਾ. ਹਰਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਐਸਕੇ ਸੰਧੂ ਨੇ ਵਿਦਿਆਰਥੀਆਂ ਨੂੰ ਹਾਂ ਪੱਖੀ ਸੋਚ ਦੇ ਧਾਰਨੀ ਬਣਨ ਦਾ ਹੋਕਾ ਦਿੰਦਿਆਂ ਮਸਵਰਾ ਦਿੱਤਾ ਕਿ ਜ਼ਿੰਦਗੀ ਵਿੱਚ ਆਪਣੀ ਮੰਜ਼ਲ ’ਤੇ ਪਹੁੰਚਣ ਲਈ ਲਗਨ ਨਾਲ ਪੜ੍ਹਾਈ ਕੀਤੀ ਜਾਵੇ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਹਮੇਸ਼ਾ ਡਟ ਕੇ ਸਾਹਮਣਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇੱਕ ਚੰਗੇ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਨੇਕ ਭਾਵਨਾ ਅਤੇ ਸੱਚੇ ਸੁੱਚੇ ਹੋਣਾ ਲਾਜ਼ਮੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਮਾਜਿਕ ਪਰਿਵਰਤਨ ਲਈ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿਣ।
ਇਸ ਤੋਂ ਪਹਿਲਾਂ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਮੁੱਖ ਮਹਿਮਾਨ, ਸਾਬਕਾ ਪ੍ਰਿੰਸੀਪਲਾਂ, ਸਾਬਕਾ ਅਧਿਆਪਕਾਂ, ਓਲਡ ਸਟੂਡੈਟਸ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਵਾਗਤ ਕੀਤਾ ਅਤੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ। ਮੰਚ ਸੰਚਾਲਕ ਦੀ ਜ਼ਿੰਮੇਵਾਰੀ ਪ੍ਰੋ. ਜਸਪਾਲ ਸਿੰਘ ਨੇ ਬਾਖ਼ੂਬੀ ਨਿਭਾਈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…