ਅਣਐਲਾਨੇ ਕੱਟਾਂ ਖ਼ਿਲਾਫ਼ ‘ਆਪ’ ਵਲੰਟੀਅਰਾਂ ਦਾ ਵਫ਼ਦ ਪਾਵਰਕੌਮ ਦੇ ਐਕਸੀਅਨ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਆਮ ਆਦਮੀ ਪਾਰਟੀ (ਆਪ) ਹਲਕਾ ਮੁਹਾਲੀ ਦੇ ਸੀਨੀਅਰ ਆਗੂ ਵਿਨੀਤ ਵਰਮਾ ਦੀ ਅਗਵਾਈ ਹੇਠ ਅੱਜ ਪਾਰਟੀ ਆਗੂਆਂ ਦੇ ਇੱਕ ਵਿਸ਼ੇਸ਼ ਵਫ਼ਦ ਪਾਵਰਕੌਮ ਦੇ ਐਕਸੀਅਨ ਗੁਰਪ੍ਰੀਤ ਸਿੰਘ ਸੰਧੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਮੰਗ ਕੀਤੀ ਕਿ ਆਈਟੀ ਸਿਟੀ ਵਿੱਚ ਬਿਜਲੀ ਸਪਲਾਈ ਦੇ ਪ੍ਰਬੰਧਾਂ ਵਿੱਚ ਸੁਧਾਰ ਕੀਤਾ ਜਾਵੇ। ਇਸ ਮੌਕੇ ਵਿਨੀਤ ਵਰਮਾ ਨੇ ਕਿਹਾ ਕਿ ਪਾਵਰਕੌਮ ਵੱਲੋਂ ਲਗਾਤਾਰ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਇਸ ਤੋਂ ਇਲਾਵਾ ਜੇਕਰ ਰੁਟੀਨ ਵਿੱਚ ਕਿਤੇ ਬਿਜਲੀ ਖ਼ਰਾਬ ਵੀ ਹੋ ਜਾਂਦੀ ਹੈ ਤਾਂ ਲੰਮੇ ਸਮੇਂ ਤੱਕ ਕੋਈ ਕਰਮਚਾਰੀ ਨੁਕਸ ਠੀਕ ਕਰਨ ਨਹੀਂ ਆਉਂਦੇ ਅਤੇ ਜੇਕਰ ਆਉਂਦੇ ਵੀ ਹਨ ਤਾਂ ਉਹ ਖੰਭੇ ’ਤੇ ਚੜ੍ਹਨ ਲਈ ਪੌੜੀ ਵੀ ਖਪਤਕਾਰ ਕੋਲੋਂ ਮੰਗਦੇ ਹਨ ਅਤੇ ਹੋਰ ਸਾਮਾਨ ਦਾ ਪ੍ਰਬੰਧ ਕਰਨ ਲਈ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਲੋੜ ਅਨੁਸਾਰ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ ਲੇਕਿਨ ਇਸ ਦੇ ਬਾਵਜੂਦ ਹੋਰਨਾਂ ਸੂਬਿਆਂ ਦੇ ਮੁਕਾਬਲੇ ਇੱਥੇ ਮਹਿੰਗੀ ਬਿਜਲੀ ਵੇਚੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਫੀਲਡ ਸਟਾਫ਼ ਨੂੰ ਲੋੜੀਂਦਾ ਸਾਜੋ ਸਾਮਾਨ ਮੁਹੱਈਆ ਕਰਵਾਇਆ ਜਾਵੇ ਅਤੇ ਰੋਜ਼ਾਨਾ ਲੱਗਦੇ ਅਣਐਲਾਨੇ ਕੱਟਾਂ ਤੋਂ ਰਾਹਤ ਦਿਵਾਈ ਜਾਵੇ।
ਸ੍ਰੀ ਵਰਮਾ ਨੇ ਦੱਸਿਆ ਕਿ ਐਕਸੀਅਨ ਨੇ ਵਫ਼ਦ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ’ਤੇ ਹੀ ਹੇਠਲੇ ਸਟਾਫ਼ ਨੂੰ ਸੱਦ ਕੇ ਹਦਾਇਤਾਂ ਦਿੱਤੀਆਂ ਹਨ ਕਿ ਮੈਟੀਨੈਂਸ ਦੇ ਕੰਮ ਵਿੱਚ ਆਉਂਦੀ ਦਿੱਕਤਾਂ ਨੂੰ ਤੁਰੰਤ ਦੂਰ ਕੀਤਾ ਜਾਵੇ। ਅਧਿਕਾਰੀ ਨੇ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਕੌਰ, ਅਮਰਦੀਪ ਕੌਰ, ਜਸਪਾਲ ਕਾਊਣੀ, ਜਤਿੰਦਰ ਸਿੰਘ ਪੰਮਾ, ਅਤੁਲ ਸ਼ਰਮਾ, ਐਡਵੋਕੇਟ ਕੇਤਨ ਸ਼ਰਮਾ ਅਤੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…