Share on Facebook Share on Twitter Share on Google+ Share on Pinterest Share on Linkedin ਸਿਟੀਜ਼ਨ ਵੈਲਫੇਅਰ ਫੋਰਮ ਦਾ ਵਫ਼ਦ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਸਿਹਤ ਮੰਤਰੀ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ: ਸਿਟੀਜ਼ਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਮੁਹਾਲੀ ਦਾ ਇਕ ਵਫ਼ਦ ਸ਼ਹਿਰ ਦੀਆਂ ਵੱਖ ਵੱਖ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ ਦੀ ਅਗਵਾਈ ਹੇਠ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪ ਦੇ ਕੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ। ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ ਨੇ ਸਮੱਸਿਆਵਾਂ ਅਤੇ ਮੰਗਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਬਿਜਲੀ ਦਰਾਂ ਵਿੱਚ ਕੀਤਾ ਭਾਰੀ ਵਾਧਾ ਵਾਪਸ ਲਿਆ ਜਾਵੇ, ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਹਰ ਮਹੀਨੇ ਭੇਜਣਾ, ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨਾ, ਰੋਡ ਗਲੀਆਂ ਦੀ ਸਾਫ਼-ਸਫ਼ਾਈ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਯੋਗ ਪ੍ਰਬੰਧ ਕਰਨੇ, ਸ਼ਹਿਰ ਦੇ ਸੀਵਰੇਜ ਨੂੰ ਅਪਡੇਟ ਕਰਨਾ, ਸਿਟੀ ਬੱਸ ਸਰਵਿਸ ਚਾਲੂ ਕਰਨਾ, ਸ਼ਹਿਰ ਵਿੱਚ ਡਿਸਪੈਂਸਰੀਆਂ ਦੀ ਘਾਟ ਪੂਰੀ ਕਰਨੀ, ਮਾਡਲ ਸਕੂਲ ਖੋਲ੍ਹਣ, ਕਮਿਊਨਿਟੀ ਸੈਂਟਰਾਂ ਦੀ ਉਸਾਰੀ ਕਰਵਾਉਣ, ਲਾਵਾਰਸ ਪਸ਼ੂਆਂ ਅਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਪੱਕਾ ਹੱਲ ਕਰਨਾ, ਪਾਰਕਾਂ ਦੀ ਸਫ਼ਾਈ ਅਤੇ ਆਲੇ-ਦੁਆਲੇ ਉੱਚੇ ਦਰੱਖ਼ਤਾਂ ਦੀ ਛੰਗਾਈ ਅਤੇ ਅੰਦਰੂਨੀ ਸੜਕਾਂ ਦਾ ਪੱਧਰ ਠੀਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਛੇਤੀ ਹੀ ਬਿਜਲੀ ਦੇ ਰੇਟ ਘੱਟ ਕਰਨ ਸਬੰਧੀ ਅਤੇ ਬਿਜਲੀ ਬਿੱਲ ਹਰ ਮਹੀਨੇ ਭੇਜਣ ਲਈ ਕਦਮ ਚੁੱਕੇ ਜਾਣਗੇ। ਇਸ ਮੌਕੇ ਜਨਰਲ ਸਕੱਤਰ ਕੇਐਲ ਸ਼ਰਮਾ, ਪ੍ਰੈਸ ਸਕੱਤਰ ਸੁਖਦੀਪ ਸਿੰਘ, ਮੀਤ ਪ੍ਰਧਾਨ ਸੁੱਚਾ ਸਿੰਘ ਕਲੋੜ ਅਤੇ ਆਰਪੀ ਮਲਹੋਤਰਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ