ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਵਫ਼ਦ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਬੋਰਡ ਮੁਖੀ ਨੇ ਪੰਜਵੀਂ ਤੇ ਅੱਠਵੀਂ ਜਮਾਤ ਦੀ ਰਜਿਸਟ੍ਰੇਸ਼ਨ ਸਬੰਧੀ ਜੁਰਮਾਨੇ ਕਰਨ ਦਾ ਫੈਸਲਾ ਵਾਪਸ ਲੈਣ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਡੀਟੀਐਫ਼) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਅਧਿਆਪਕ ਆਗੂਆਂ ਦੇ ਵਫ਼ਦ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਪੰਜਵੀਂ ਅਤੇ ਅੱਠਵੀਂ ਜਮਾਤਾਂ ਦੀ ਰਜਿਸਟ੍ਰੇਸ਼ਨ ਦੌਰਾਨ ਜ਼ੀਰੋ ਚਲਾਨ ਨਾ ਜਨਰੇਟ ਹੋਣ ਕਾਰਨ ਸਰਕਾਰੀ ਤੇ ਏਡਿਡ ਸਕੂਲਾਂ ਨੂੰ ਕੀਤੇ ਜਾ ਰਹੇ ਭਾਰੀ ਜੁਰਮਾਨੇ ਕਰਨ ਦਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ।
ਇਸ ਮੌਕੇ ਬੋਰਡ ਮੁਖੀ ਨੇ ਜਥੇਬੰਦੀ ਦਾ ਪੱਖ ਸੁਣਨ ਤੋਂ ਬਾਅਦ ਜ਼ੀਰੋ ਫੀਸਦ ਚਲਾਨ ਨਾ ਜਨਰੇਟ ਕਰ ਸਕਣ ਵਾਲੇ ਸਕੂਲਾਂ ਨੂੰ ਜੁਰਮਾਨੇ ਕਰਨ ਦਾ ਫੈਸਲਾ ਵਾਪਸ ਲੈਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਸਰਕਾਰੀ ਪੱਤਰ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਲਈ ਆਨਲਾਈਨ ਪੋਰਟਲ ਦੁਬਾਰਾ ਖੋਲ੍ਹ ਕੇ ਬਾਕੀ ਰਹਿੰਦੇ ਸਕੂਲਾਂ ਨੂੰ ਰਜਿਸਟ੍ਰੇਸ਼ਨ ਮੁਕੰਮਲ ਕਰਨ ਦਾ ਆਖ਼ਰੀ ਮੌਕਾ ਦਿੱਤਾ ਜਾਵੇਗਾ। ਜਥੇਬੰਦੀ ਦੇ ਦੱਸਣ ਅਨੁਸਾਰ ਬੋਰਡ ਮੁਖੀ ਨੇ ਇਹ ਵਹੀ ਭਰੋਸਾ ਦਿੱਤਾ ਕਿ ਜਿਹੜੇ ਸਕੂਲ ਜੁਰਮਾਨੇ ਦੀ ਰਾਸ਼ੀ ਜਮਾ ਕਰਵਾ ਚੁੱਕੇ ਹਨ, ਉਨ੍ਹਾਂ ਨੂੰ ਪੈਸੇ ਵਾਪਸ ਕੀਤੇ ਜਾਣਗੇ।
ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾ ਡੀਪੀਆਈ (ਅ) ਲਲਿਤ ਘਈ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੇ ਵੀ ਭਰੋਸਾ ਦਿੱਤਾ ਕਿ ਕਿਸੇ ਵੀ ਸਕੂਲ ਨੂੰ ਕੋਈ ਜੁਰਮਾਨਾ ਜਾਂ ਲੇਟ ਫੀਸ ਦਾ ਬੋਝ ਨਹੀਂ ਪਾਇਆ ਜਾਵੇਗਾ। ਇਸ ਮੌਕੇ ਡੀਟੀਐੱਫ਼ ਆਗੂ ਗਿਆਨ ਚੰਦ ਰੂਪਨਗਰ ਅਤੇ ਬੀਰਪਾਲ ਸਿੰਘ ਅਲਬੇਲਾ ਅਤੇ ਹੋਰ ਸਾਥੀ ਮੌਜੂਦ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…