ਕਿਸਾਨ ਮੋਰਚਾ ਪੰਜਾਬ ਦਾ ਵਫ਼ਦ ਮੁਹਾਲੀ ਦੇ ਅਸਿਸਟੈਂਟ ਕਮਿਸ਼ਨਰ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਕਿਸਾਨ ਮੋਰਚਾ ਪੰਜਾਬ ਦੇ ਸੱਕਤਰ ਜਗਦੀਪ ਸਿੰਘ ਅੌਜਲਾ ਦੀ ਅਗਵਾਈ ਵਿੰਚ ਕਿਸਾਨਾਂ ਦੇ ਇੱਕ ਵਫ਼ਦ ਨੇ ਜਿਲ੍ਹਾ ਮੁਹਾਲੀ ਦੇ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਬੀਜ ਘੁਟਾਲਾ ਮਾਮਲੇ ਵਿੱਚ ਸੀਬੀਆਈ ਜਾਂ ਹਾਈ ਕੋਰਟ ਦੇ ਜੱਜ ਤੋਂ ਸੁਤੰਤਰ ਜਾਂਚ ਰਾਹੀਂ ਬੀਜ ਘੁਟਾਲੇ ਦੇ ਦੋਸ਼ੀਆਂ ਨੂੰ ਨਕੇਲ ਪਾਈ ਜਾਵੇ ਅਤੇ ਨਕਲੀ ਬੀਜ ਦੀ ਵਿਕਰੀ ਦੇ ਬਹੁ-ਕਰੋੜੀ ਬੀਜ ਘੁਟਾਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਵੇ।
ਜਗਦੀਪ ਸਿੰਘ ਅੌਜਲਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਗੇਟ ਨੰਬਰ 1 ਦੇ ਸਾਹਮਣੇ ਪੈਂਦੇ ਬੀਜ ਸਟੋਰ ਦੀ ਛਾਪੇਮਾਰੀ ਦੌਰਾਨ ਇੱਥੋਂ ਬੀਜ ਦੇ ਨਮੂਨੇ, ਬਿੱਲ ਬੁੱਕਾਂ ਅਤੇ ਹੋਰ ਦਸਤਾਵੇਜ਼ ਕਬਜ਼ੇ ਵਿੱਚ ਲਏ ਗਏ ਸਨ ਅਤੇ ਪੁਲੀਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਸੀ। ਉਹਨਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਬੀਜ ਘੁਟਾਲੇ ਦੀ ਅਸਲੀਅਤ ਸਾਹਮਣੇ ਆਉਣ ਤੋਂ 15 ਦਿਨਾਂ ਬਾਅਦ ਵੀ ਕੋਈ ਗ੍ਰਿਫਤਾਰੀ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਘੁਟਾਲਾ ਕਰਨ ਵਾਲੀ ਕੰਪਨੀ ਦੇ ਬੁਲਾਰੇ ਵਜੋਂ ਕੰਮ ਕਰ ਰਹੇ ਹਨ ਅਤੇ ਅਜਿਹਾ ਲੱਗਦਾ ਹੈ ਕਿ ਸਰਕਾਰ ਘਪਲੇਬਾਜ਼ਾਂ ਨੂੰ ਸਾਰੇ ਸਬੂਤ ਮਿਟਾਉਣ ਅਤੇ ਝੂਠੇ ਰਿਕਾਰਡ ਤਿਆਰ ਕਰਨ ਵਾਸਤੇ ਸਮਾਂ ਦੇ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹਰਵਿੰਦਰ ਸਿੰਘ ਜਿੰਮੀ ਕਾਰਜਕਾਰੀ ਮੈਂਬਰ ਪੰਜਾਬ ਕਿਸਾਨ ਮੋਰਚਾ, ਪ੍ਰਧਾਨ ਜਤਿੰਦਰ ਸਿੰਘ, ਮੀਤ ਪ੍ਰਧਾਨ ਭਾਜਪਾ ਮੁਹਾਲੀ ਰਮੇਸ਼ ਵਰਮਾ, ਪ੍ਰੀਤ ਕੰਵਲ ਸਿੰਘ, ਵਿਜੇ ਕੁਮਾਰ, ਗਗਨਪ੍ਰੀਤ ਸਿੰਘ, ਰਾਹੁਲ ਰਾਣਾ, ਹਰਿੰਦਰ ਸਿੰਘ, ਵਿਸ਼ਾਲ ਕੁਮਾਰ ਅਤੇ ਅਰੁਣ ਰਾਣਾ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…