Nabaz-e-punjab.com

ਮਾਰਕੀਟਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਮੰਗ ਨੂੰ ਲੈ ਕੇ ਵਫ਼ਦ ਕਮਿਸ਼ਨਰ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਮੁਹਾਲੀ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ (ਜੋ ਜਿਊਲਰਜ਼ ਐਸੋਸੀਏਸ਼ਨ ਮੁਹਾਲੀ ਦੇ ਵੀ ਪ੍ਰਧਾਨ ਹਨ) ਦੀ ਅਗਵਾਈ ਵਿੱਚ ਵਪਾਰ ਮੰਡਲ ਮੁਹਾਲੀ ਦੇ ਇੱਕ ਵਫ਼ਦ ਵੱਲੋਂ ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ। ਇਸ ਮੌਕੇ ਸਰਬਜੀਤ ਸਿੰਘ ਪਾਰਸ ਅਤੇ ਵਪਾਰ ਮੰਡਲ ਦੇ ਮੀਤ ਪ੍ਰਧਾਨ ਸ਼ਲਿੰਦਰ ਆਨੰਦ ਵੱਲੋਂ ਸਬੰਧੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।
ਪੱਤਰ ਕਿਹਾ ਕਿਹਾ ਗਿਆ ਹੈ ਕਿ ਮੁਹਾਲੀ ਦੇ ਦੁਕਾਨਦਾਰ ਨਗਰ ਨਿਗਮ ਨੂੰ ਸਭ ਤੋਂ ਵੱਧ ਪ੍ਰਾਪਰਟੀ ਟੈਕਸ ਅਦਾ ਕਰਦੇ ਹਨ ਅਤੇ ਉਹਨਾਂ ਬਦਲੇ ਦੁਕਾਨਦਰਾਂ ਨੂੰ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਮੁਹਾਈਆ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਬਣਦੀ ਹੈ ਪ੍ਰੰਤੂ ਨਗਰ ਨਿਗਮ ਵੱਲੋਂ ਇਸ ਸਬੰਧੀ ਕੁਝ ਨਹੀਂ ਕੀਤਾ ਜਾਂਦਾ ਅਤੇ ਸ਼ਹਿਰ ਦੇ ਵਪਾਰੀਆਂ ਵੱਲੋਂ ਕੀਤੀਆਂ ਜਾਂਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ ਜਾਂਦਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਵਪਾਰ ਮੰਡਲ ਮੁਹਾਲੀ ਵਲੋੱ ਨਿਗਮ ਤੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਦੁਕਾਨਦਾਰਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਾਰਕੀਟਾਂ ਦੇ ਐੱਟਰੀ ਅਤੇ ਐਗਜਿਟ ਪਾਇੰਟਾਂ ਤੇ ਸੀਸੀਟੀਵੀ ਕੈਮਰੇ ਲਗਵਾਏ ਜਾਣ ਅਤੇ ਮਾਰਕੀਟਾਂ ਵਿੱਚ ਲੱਗਦੀਆਂ ਰੇਹੜੀਆਂ ਫੜੀਆਂ (ਜਿਹਨਾਂ ਤੇ ਸ਼ੱਕੀ ਕਿਸਮ ਦੇ ਵਿਅਕਤੀ ਇਕੱਠੇ ਹੁੰਦੇ ਹਨ) ਚੁੱਕਵਾਈਆਂ ਜਾਣ।
ਮੀਟਿੰਗ ਦੌਰਾਨ ਉਹਨਾਂ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਬੀਤੀ 30 ਦਸੰਬਰ ਨੂੰ ਸਵੇਰੇ 11.30 ਵਜੇ ਫੇਜ਼-10 ਦੇ ਬੂਥ ਨੰਬਰ 148 ਵਿੱਚ ਇੱਕ ਜਵੈਲਰ ਦੀ ਦੁਕਾਨ ਤੇ ਅਣਪਛਾਤੇ ਲੁਟਰਿਆਂ ਨੇ ਦਿਨ ਦਿਹਾੜੇ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਅਤੇ ਜੇਕਰ ਮਾਰਕੀਟ ਦੇ ਐੱਟਰੀ ਅਤੇ ਐਗਜਿਟ ਪਾਇੰਟਾਂ ਤੇ ਸੀਸੀਟੀ ਵੀ ਕੈਮਰੇ ਲੱਗੇ ਹੁੰਦੇ ਤਾਂ ਇਹਨਾਂ ਲੁਟੇਰਿਆਂ ਦੀ ਪਹਿਚਾਣ ਆਸਾਨੀ ਨਾਲ ਹੋ ਸਕਦੀ ਸੀ। ਉਹਨਾਂ ਮੰਗ ਕੀਤੀ ਕਿ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿੱਚ ਸੀਸੀਟੀਵੀ ਕੈਮਰੇ ਲਗਵਾਏ ਜਾਣ ਅਤੇ ਦੁਕਾਨਦਾਰਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਨਾਜਾਇਜ਼ ਰੇਹੜੀਆਂ ਫੜੀਆਂ ਵਾਲਿਆਂ ਨੂੰ ਹਟਵਾਇਆ ਜਾਵੇ, ਇਸ ਸਬੰਧੀ ਸਮਾਂਬੱਧ ਕਾਰਵਾਈ ਕੀਤੀ ਜਾਵੇ ਅਤੇ ਇਸ ਸਬੰਧੀ ਵਪਾਰ ਮੰਡਲ ਅਤੇ ਜਿਊਲਰਜ਼ ਐਸੋਸੀਏਸ਼ਨ ਨੂੰ ਜਾਣੂ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਜੇਕਰ ਇੱਕ ਮਹੀਨੇ ਵਿੱਚ ਇਸ ਸਬੰਧੀ ਕਾਰਵਾਈ ਨਾ ਕੀਤੀ ਗਈ ਤਾਂ ਵਪਾਰੀਆਂ ਨੂੰ ਮਜਬੂਰ ਹੋ ਕੇ ਨਗਰ ਨਿਗਮ ਦੇ ਖ਼ਿਲਾਫ਼ ਸੰਘਰਸ਼ ਕਰਨਾ ਪਵੇਗਾ। ਜਿਸ ਦੀ ਜਿੰਮੇਵਾਰੀ ਨਗਰ ਨਿਗਮ ਦੀ ਹੀ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…