Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਾਚਾ ਧਨ ਸਾਹਿਬ ਕਮੇਟੀ ਦੇ ਮੈਂਬਰਾਂ ਦਾ ਵਫ਼ਦ ਬਡੂੰਗਰ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ: ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਅਤੇ ਗੁਰਦੁਆਰਾ ਸਾਚਾ ਧਨ ਕਮੇਟੀ ਦੇ ਮੈਂਬਰਾਂ ਦਾ ਇੱਕ ਵਫਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਕਿਰਪਾਲ ਸਿੰਘ ਬਡੂੰਗਰ ਨੂੰ ਮਿਲਿਆ। ਧਰਮ ਪ੍ਰਚਾਰ ਦੀ ਲਹਿਰ ਪ੍ਰਚੰਡ ਕਰਨ ਬਾਰੇ ਅਤੇ ਨੌਜਵਾਨ ਪੀੜ੍ਹੀ ਵਿੱਚ ਵਿਰਸੇ ਨਾਲ ਜੋੜ੍ਹਨ ਲਈ ਜਾਗਰੂਕਤਾ ਵਾਸਤੇ ਯਤਨ ਕਰਨ ਬਾਰੇ ਗੱਲਬਾਤ ਹੋਈ। ਇਸ ਮੌਕੇ ਸ੍ਰੀ ਬਡੂੰਗਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਗੁਰਦੁਆਰਾ ਸਾਚਾ ਧਨ ਵਿੱਚ 23 ਅਤੇ 24 ਸਤੰਬਰ ਨੂੰ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਵੱਲੋੱ ਆਯੋਜਿਤ ਕੀਤੀ ਜਾ ਰਹੀ 52 ਕਵੀਆਂ ਦੀ ਕਾਰਜਸ਼ਾਲਾ ਅਤੇ ਕਵੀ ਦਰਬਾਰ ਵਿੱਚ ਪ੍ਰਧਾਨ ਨੇ ਖੁਦ ਪਹੁੰਚ ਕੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕਰਨਗੇ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ੍ਰ. ਬੀਰ ਦਵਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕਰਨਗੇ। ਇਸ ਮੌਕੇ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਤੇ ਮਹਿਲਾ ਕਮਿਸ਼ਨਰ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਹਰੀ ਸਿੰਘ ਜਾਚਕ, ਸਿਰਮੌਰ ਕਵੀ, ਜਤਿੰਦਰਪਾਲ ਸਿੰਘ ਜੋਨਲ ਪ੍ਰਧਾਨ, ਇੰਦਰਜੀਤ ਸਿੰਘ ਖੇਤਰੀ ਪ੍ਰਧਾਨ, ਐਸ ਪੀ ਸਿੰਘ ਖੇਤਰੀ ਸਕੱਤਰ, ਜਗਜੀਤ ਸਿੰਘ, ਵਿੱਤ ਸਕੱਤਰ, ਗੁਰਦੁਆਰਾ ਸਾਚਾ ਧੰਨ ਸਾਹਿਬ ਤੋੱ ਪ੍ਰਧਾਨ ਪਰਮਜੀਤ ਸਿੰਘ ਅਤੇ ਜਨਰਲ ਸਕੱਤਰ ਬਲਵਿੰਦਰ ਸਿੰਘ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ