Share on Facebook Share on Twitter Share on Google+ Share on Pinterest Share on Linkedin ਪਾਵਰਕੌਮ ਠੇਕਾ ਕਾਮਿਆਂ ਦਾ ਵਫ਼ਦ ਨੇ ਸਿਹਤ ਮੰਤਰੀ ਸਿੱਧੂ ਨਾਲ ਕੀਤੀ ਮੁਲਾਕਾਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ: ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਪ੍ਰਸ਼ਾਸਨ ਵੱਲੋਂ ਯੂਨੀਅਨ ਦੇ ਆਗੂਆਂ ਦੀ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਕਿਰਤ ਵਿਭਾਗ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਪਾਵਰਕੌਮ ਸੀ.ਐਚ.ਬੀ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਕਿਰਤ ਵਿਭਾਗ ਦੇ ਦਫ਼ਤਰ ਨੂੰ ਮੰਗ-ਪੱਤਰ ਦਿੱਤੇ ਗਏ ਹਨ ਪਰ ਕੋਈ ਹੱਲ ਨਾ ਹੋਣ ਤੇ ਲਗਾਤਾਰ ਪਾਵਰਕੌਮ ਮੈਨੇਜਮੈਂਟ/ਕਿਰਤ ਵਿਭਾਗ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਯੂਨੀਅਨ ਆਗੂਆਂ ਵੱਲੋਂ ਮੰਤਰੀ ਨੂੰ ਪਾਵਰਕੌਮ ਸੀਐਚਬੀ ਠੇਕਾ ਕਾਮਿਆਂ ਦੀਆਂ ਮੰਗਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦਸਿਆ ਕਿ ਮੀਟਿੰਗ ਵਿੱਚ ਕੈਬਿਨਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਯੂਨੀਅਨ ਵਲੋੱ ਦੱਸੀਆਂ ਮੰਗਾਂ ਦੇ ਹੱਲ ਲਈ 2 ਮਾਰਚ ਨੂੰ ਕਿਰਤ ਵਿਭਾਗ, ਪਾਵਰਕਾਮ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਉਨ੍ਹਾਂ ਨੂੰ ਵੀ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਬਿਨਟ ਮੰਤਰੀ ਸਿੱਧੂ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਹੈ ਕਿ ਪਾਵਰਕਾਮ ਦੇ ਸੀ.ਐਚ.ਬੀ ਕਾਮਿਆਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸਰਕਲ ਪ੍ਰਧਾਨ ਪਰਮਿੰਦਰ ਸਿੰਘ, ਚੌਧਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ