ਆਲ ਪੰਜਾਬ ਆਂਗਨਵਾੜੀ ਮੁਲਜ਼ਜਮ ਯੂਨੀਅਨ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੀਟਿੰਗ

ਸਰਕਾਰੀ ਭਰੋਸੇ ਮਗਰੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗਿਓਂ ਚਲ ਰਹੇ ਲੜੀਵਾਰ ਧਰਨੇ ਚੁੱਕੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਈ:
ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦੇ ਇੱਕ ਵਫ਼ਦ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਸੂਬੇ ਦੀਆਂ 54 ਹਜਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧੇ ਨੂੰ ਲੈ ਕੇ ਤੇ ਹੋਰ ਮੰਗਾਂ ਦੇ ਸਬੰਧ ਵਿਚ ਇਕ ਮੀਟਿੰਗ ਕੀਤੀ। ਜਿਸ ਦੌਰਾਨ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਤੇ ਇਹ ਭਰੋਸਾ ਦਿੱਤਾ ਕਿ ਸ਼ਾਹਕੋਟ ਦੀ ਜਿਮਨੀ ਚੋਣ ਤੋਂ ਬਾਅਦ ਯੂਨੀਅਨ ਦੀਆਂ ਆਗੂਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਜਾਵੇਗੀ ਤੇ ਉਹਨਾਂ ਦੀਆਂ ਜਾਇਜ ਮੰਗਾਂ ਤੇ ਪੁੂਰਾ ਗੌਰ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਉਹਨਾਂ ਦੀ ਮੀਟਿੰਗ ਸਿੱਖਿਆ ਮੰਤਰੀ ਪੰਜਾਬ ਓ ਪੀ ਸੋਨੀ ਨੇ ਅੱਜ ਤਰਨਤਾਰਨ ਵਿਖੇ ਕਰਵਾਈ ਹੈ। ਜਿਸ ਦੌਰਾਨ ਮੁੱਖ ਮੰਤਰੀ ਨੇ ਕੋਲ ਬੈਠੇ ਸਿੱਖਿਆ ਮੰਤਰੀ ਨੂੰ ਕਿਹਾ ਕਿ ਉਹ ਕੱਲ੍ਹ ਚੰਡੀਗੜ੍ਹ ਆ ਜਾਣ ਤੇ ਆਂਗਨਵਾੜੀ ਸੈਂਟਰਾਂ ਦੇ ਜੋ ਬੱਚੇ ਪ੍ਰੀ ਪ੍ਰਾਇਮਰੀ ਜਮਾਤਾਂ ਵਿਚ ਦਾਖਲ ਕੀਤੇ ਗਏ ਹਨ, ਉਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਦੀਆਂ ਤਨਖਾਹਾ ਵਾਕਿਆ ਹੀ ਘੱਟ ਹਨ। ਸੂਬਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਜਥੇਬੰਦੀ ਨੇ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਭੁੱਖ ਹੜਤਾਲ ਤੇ ਰੋਸ ਪ੍ਰਦਰਸ਼ਨ ਦਾ ਜੋ ਪ੍ਰੋਗਰਾਮ 19 ਮਈ ਤੱਕ ਚੱਲਣਾ ਸੀ, ਉਸ ਨੂੰ ਰੱਦ ਕਰ ਦਿੱਤਾ ਹੈ ਤੇ ਸਾਰੇ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੋ ਦੁਪਹਿਰ ਵੇਲੇ ਰੋਸ ਧਰਨੇ ਚੁੱਕ ਲਏ ਗਏ ਹਨ। ਉਹਨਾਂ ਕਿਹਾ ਕਿ ਯੂਨੀਅਨ ਵੱਲੋਂ ਸ਼ਾਹਕੋਟ ਦੀ ਜਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੇ ਵਿਰੋਧ ਕਰਨ ਦਾ ਜੋ ਪ੍ਰੋਗਰਾਮ ਬਣਾਇਆ ਗਿਆ ਸੀ, ਉਸ ਪ੍ਰੋਗਰਾਮ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਪਰ ਜਦ ਤੱਕ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨਿਆ ਨਹੀਂ ਜਾਂਦਾ , ਉਹਨਾਂ ਚਿਰ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਚੱਲ ਰਿਹਾ ਦਿਨ ਰਾਤ ਦਾ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…