Nabaz-e-punjab.com

ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਸੀਨੀਅਰ ਸਿਟੀਜ਼ਨਾਂ ਦਾ ਵਫ਼ਦ ਡੀਸੀ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਕੰਜਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਪੀਐਸ ਵਿਰਦੀ ਦੀ ਅਗਵਾਈ ਹੇਠ ਸੀਨੀਅਰ ਸਿਟੀਜ਼ਨਾਂ ਦੇ ਵਫ਼ਦ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨਾਲ ਮੁਲਾਕਾਤ ਕਰਕੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਵੱਖ ਵੱਖ ਸਮੱਸਿਆਵਾਂ ’ਤੇ ਚਰਚਾ ਕੀਤੀ। ਵਫ਼ਦ ਨੇ ਡੀਸੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਕਜੌਲੀ ਵਾਟਰ ਵਰਕਸ ਤੋਂ ਫੇਜ਼-5 ਅਤੇ ਫੇਜ਼-6 ਪਾਈਪਲਾਈਨ ਦਾ ਕੰਮ ਮੁਕੰਮਲ ਕਰਵਾ ਕੇ ਸ਼ਹਿਰ ਵਾਸੀਆਂ ਨੂੰ ਲੋੜ ਅਨੁਸਾਰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇ, ਸ਼ਹਿਰ ਵਾਸੀਆ ਦੀ ਸੁਵਿਧਾ ਸਿਟੀ ਬੱਸ ਸੇਵਾ ਚਾਲੂ ਕਰਵਾਈ ਜਾਵੇ, ਟਰੈਫ਼ਿਕ ਦੀ ਦਿਨ ਪ੍ਰਤੀ ਦਿਨ ਖਰਾਬ ਹੁੰਦੀ ਜਾ ਰਹੀ ਹਾਲਤ ਵਿੱਚ ਸੁਧਾਰ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਬਿਜਲੀ ਵਿਭਾਗ ਵੱਲੋਂ ਅਗਾਊਂ ਸੂਚਨਾ ਤੋਂ ਬਗੈਰ ਅਣਐਲਾਨੇ ਕੱਟ ਲਗਾਉਣ ਦੀ ਕਾਰਵਾਈ ’ਤੇ ਤੁਰੰਤ ਰੋਕ ਲਗਾਈ ਜਾਵੇ। ਸ਼ਹਿਰ ਵਿੱਚ ਲੱਗ ਰਹੀਆਂ ਕਿਸਾਨ ਮੰਡੀਆਂ ਵਿੱਚ ਸ਼ਰੇਆਮ ਵਿਕਦੇ ਖੁੱਲ੍ਹੇ ਅਤੇ ਨਕਲੀ ਮਸਾਲਿਆਂ ’ਤੇ ਰੋਕ ਲਗਾਈ ਜਾਵੇ ਅਤੇ ਸ਼ਹਿਰ ਵਿੱਚ ਜਨਤਕ ਤੌਰ ’ਤੇ ਕੀਤੀ ਜਾਂਦੀ ਤੰਬਾਕੂਨੋਸ਼ੀ ’ਤੇ ਰੋਕ ਲਗਾਈ ਜਾਵੇ।
ਸ੍ਰੀ ਵਿਰਦੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਾਰੀਆਂ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਥਾਈ ਹੱਲ ਲਈ ਛੇਤੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਵਫ਼ਦ ਵਿੱਚ ਫੈਡਰੇਸ਼ਨ ਪੈਟਰਨ ਕਰਨਲ ਐਸਐਸ ਸੋਹੀ, ਜਨਰਲ ਸਕੱਤਰ ਪਰਵੀਨ ਕਪੂਰ, ਮਨਜੀਤ ਸਿੰਘ ਭੱਲਾ, ਗੁਰਚਰਨ ਸਿੰਘ, ਕੁਲਦੀਪ ਸਿੰਘ ਭਿੰਡਰ, ਬਲਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…