Nabaz-e-punjab.com

ਠੇਕਾ ਮੁਲਾਜ਼ਮ ਯੂਨੀਅਨ ਦਾ ਵਫ਼ਦ ਵਧੀਕ ਕਿਰਤ ਕਮਿਸ਼ਨਰ ਪੰਜਾਬ ਨੂੰ ਮਿਲਿਆ

ਵਧੀਕ ਕਿਰਤ ਕਮਿਸ਼ਨਰ ਵੱਲੋਂ 16 ਸਤੰਬਰ ਨੂੰ ਪਾਵਰਕੌਮ ਮੈਨੇਜਮੈਂਟ ਨਾਲ ਮੀਟਿੰਗ ਕਰਾਉਣ ਦਾ ਭਰੋਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਸਤੰਬਰ:
ਪਾਵਰਕੌਮ ਐਂਡ ਟ੍ਰਸਾਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦਾ ਇਕ ਉੱਚ ਪੱਧਰੀ ਵਫ਼ਦ ਮੁਹਾਲੀ ਵਿੱਚ ਕਿਰਤ ਕਮਿਸ਼ਨਰ ਪੰਜਾਬ ਨੂੰ ਮਿਲਿਆ। ਇਸ ਤੋਂ ਪਹਿਲਾਂ ਕਿਰਤ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪਾਰਕ ਵਿੱਚ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਅਤੇ ਸਕੱਤਰ ਇਕੱਠੇ ਹੋਏ ਅਤੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਚਰਚਾ ਕੀਤੀ ਗਈ। ਇਸ ਮਗਰੋਂ ਮਾਰਚ ਕਰੇ ਹੋਏ ਕਿਰਤ ਕਮਿਸ਼ਨਰ ਦੇ ਦਫ਼ਤਰ ਪੁੱਜੇ ਅਤੇ ਮੰਗ ਪੱਤਰ ਦਿੱਤਾ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਰਮਚਾਰੀਆਂ ਦੀ ਵਧੀਕ ਕਿਰਤ ਕਮਿਸ਼ਨਰ ਨਾਲ ਗੱਲ ਕਰਵਾਈ। ਕਮਿਸ਼ਨਰ ਨੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀ 16 ਸਤੰਬਰ ਨੂੰ ਪਾਵਰਕੌਮ ਮੈਨੇਜਮੈਂਟ ਨਾਲ ਮੀਟਿੰਗ ਫਿਕਸ ਕਰਵਾ ਕੇ ਜਾਇਜ਼ ਮੰਗਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਸਬੰਧੀ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸਰਕਲ ਪ੍ਰਧਾਨ ਪਰਮਿੰਦਰ ਸਿੰਘ, ਚਮਕੌਰ ਸਿੰਘ, ਨਰਿੰਦਰ ਸਿੰਘ, ਗੁਰਸੇਵਕ ਸਿੰਘ, ਰਾਜਵਿੰਦਰ ਸਿੰਘ, ਰਾਜਵੀਰ ਸਿੰਘ, ਕੁਲਦੀਪ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦੀ ਨਿੱਜੀਕਰਨ ਦੀ ਨੀਤੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਠੇਕੇਦਾਰਾਂ ਵੱਖ-ਵੱਖ ਕੰਪਨੀਆਂ ਰਾਹੀਂ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਪਾਵਰਕੌਮ ਵਿੱਚ ਭਰਤੀ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪਿਛਲੇ ਸਮੇਂ ਕਿਰਤ ਕਮਿਸ਼ਨਰ ਤੇ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਸਥਿਤੀ ਜਿਊਂ ਦੀ ਤਿਊਂ ਬਰਕਰਾਰ ਹੈ। ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਕੱਢੇ ਕਾਮਿਆਂ ਨੂੰ ਬਹਾਲ ਕਰਵਾਉਣ ਲਈ 30 ਸਤੰਬਰ ਤੱਕ ਮੁਲਾਜ਼ਮਾਂ ਦੀ ਛਾਂਟੀ ਰੱਦ ਕਰਵਾਉਣ, ਕਿਰਤ ਕਮਿਸ਼ਨਰ ਦੇ ਨੋਟੀਫਿਕੇਸ਼ਨ ਮੁਤਾਬਕ ਤਨਖ਼ਾਹ ਲਾਗੂ ਕਰਵਾਉਣ, ਪਾਵਰਕੌਮ ਮੈਨੇਜਮੈਂਟ ਦੀਆਂ ਗਲਤ ਨੀਤੀਆਂ ਅਤੇ ਕਰੰਟ ਲੱਗਣ ਨਾਲ ਹੋਏ ਹਾਦਸਿਆਂ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 18 ਸਤੰਬਰ ਨੂੰ ਸਾਰੇ ਕਰਮਚਾਰੀ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਸਾਂਝੇ ਸੰਘਰਸ਼ ਵਿੱਚ ਪਟਿਆਲਾ ਮੁੱਖ ਦਫ਼ਤਰ ਅੱਗੇ ਧਰਨਾ ਦੇਣਗੇ। ਜੇਕਰ ਫਿਰ ਵੀ ਮੰਗਾਂ ਦਾ ਹੱਲ ਨਾ ਕੀਤਾ ਤਾਂ 23 ਸਤੰਬਰ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਪਟਿਆਲਾ ਵਿੱਚ ਕਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜੋਰਾਵਰ ਸਿੰਘ, ਬਲਵੀਰ ਸਿੰਘ, ਸੁਖਪਾਲ ਸਿੰਘ, ਗੁਰਜੀਤ ਸਿੰਘ, ਜਗਜੀਤ ਸਿੰਘ, ਅਜੀਤ ਸਿੰਘ, ਕੁਲਬੀਰ ਸਿੰਘ, ਰਾਜਪਾਲ ਸਿੰਘ, ਗੁਰਮੀਤ ਸਿੰਘ, ਰਾਜਬੀਰ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਅਰਵਿੰਦਰ ਸਿੰਘ ਤੇ ਹੋਰ ਵੀ ਸਾਥੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…