ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦਾ ਵਫ਼ਦ ਏਡੀਸੀ ਗੁਪਤਾ ਨੂੰ ਮਿਲਿਆ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ, ਖੇਤੀ ਕਾਨੂੰਨ ਰੱਦ ਕਰਨ ਤੇ ਐਮਐਸਪੀ ਲਾਗੂ ਕਰਨ ਲਈ ਸੌਂਪਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਦੇ ਇੱਕ ਵਫ਼ਦ ਵੱਲੋਂ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਕੁਮਾਰ ਗੁਪਤਾ ਨਾਲ ਮੁਲਾਕਾਤ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਨਿੱਜੀਕਰਨ ਅਤੇ ਕਾਰਪੋਰੇਟ ਵਿਰੋਧੀ ਦਿਵਸ ਮੌਕੇ ਡੀਜਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਤੇ ਕੰਟਰੋਲ ਕਰਨ, ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਨੂੰ ਯਕੀਨੀ ਬਨਾਉਣ ਦੀ ਮੰਗ ਕੀਤੀ ਗਈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਵਫਦ ਵਿੱਚ ਸ਼ਾਮਿਲ ਕਿਸਾਨ ਯੂਨੀਅਨ ਸਿੱਧੂਪੁਰ ਦੀ ਜਿਲ੍ਹਾ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਸਿਆਊ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਭਰ ਵਿੱਚ ਜਿਲ੍ਹਾ ਅਤੇ ਤਹਿਸੀਲ ਹੈਡਕੁਆਰਟਰਾਂ ਤੇ ਡੀਜਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵੱਧਦੀਆਂ ਕੀਮਤਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ; ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਦਿੱਤੇ ਜਾ ਰਹੇ ਹਨ ਜਿਸ ਵਿੱਚ ਖੇਤੀ ਸੰਬਧੀ ਲਿਆਂਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲਾਂ ਦੀ ਐਮਐਸਪੀ ਦੀ ਗਰੰਟੀ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਜਨਤਕ ਖੇਤਰ ਦੇ ਅਦਾਰਿਆਂ ਦੇ ਨਿੱਜੀਕਰਨ ਕਰਨ ਅਤੇ ਭਾਰਤੀ ਖੇਤੀਬਾੜੀ ਦੇ ਕਾਰਪੋਰੇਟਾਈਜੇਸ਼ਨ ਨੂੰ ਰੋਕਣ ਲਈ ਇਹ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਡੀਜਲ, ਪੈਟਰੋਲ ਅਤੇ ਐਲਪੀਜੀ ਦੀਆਂ ਵੱਧੀਆਂ ਕੀਮਤਾਂ ਨੂੰ ਤੁਰੰਤ ਘਟਾਇਆ ਜਾਵੇ। ਉਹਨਾਂ ਦੱਸਿਆ ਕਿ ਏਡੀਸੀ ਸ੍ਰੀ ਰਾਜੀਵ ਕੁਮਾਰ ਨੇ ਵਫਦ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਇਹ ਮੰਗ ਪੱਤਰ ਪ੍ਰਧਾਨ ਮੰਤਰੀ ਤੱਕ ਪਹੁੰਚਾ ਦੇਣਗੇ।
ਇਸ ਮੌਕੇ ਹੋਰਨਾਂ ਤੋੱ ਇਲਾਵਾ ਜਗਜੀਤ ਸਿੰਘ ਕਰਾਲਾ ਜਿਲ੍ਹਾ ਪ੍ਰਧਾਨ ਡਕੌਦਾ ਮੁਹਾਲੀ, ਲਖਵਿੰਦਰ ਸਿੰਘ ਕਰਾਲਾ ਬਲਾਕ ਪ੍ਰਧਾਨ ਸਿੱਧੂਪੁਰ ਮੁਹਾਲੀ, ਮੁਖਤਿਆਰ ਸਿੰਘ ਕੁਰੜਾ ਪ੍ਰੈਸ ਸਕੱਤਰ ਸਿੱਧੂਪੁਰ, ਅਮਰੀਕ ਸਿੰਘ ਕਰਾਲਾ ਸੱਕਤਰ ਸਿੱਧੂਪੁਰ, ਪਰਮਜੀਤ ਸਿੰਘ ਕਰਾਲਾ, ਹਰਜੀਤ ਸਿੰਘ ਸਿਆਊ ਸੀਨੀਅਰ ਮੀਤ ਪ੍ਰਧਾਨ ਬਲਾਕ, ਰਜਿੰਦਰ ਸਿੰਘ ਜਿਲ੍ਹਾ ਪ੍ਰਧਾਨ ਕਾਦੀਆ ਮੁਹਾਲੀ, ਗੁਰਪ੍ਰੀਤ ਮਟਰਾ ਕਾਦੀਆ ਪ੍ਰਧਾਨ ਬਲਾਕ, ਮਨਿੰਦਰ ਸਿੰਘ ਚਿਲਾ, ਸਾਧੂ ਸਿੰਘ, ਮਹਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਪੀ੍ਰਤ ਸਿੰਘ, ਰਣਜੀਤ ਸਿੰਘ, ਜੀਤ ਸਿੰਘ, ਗੁਰਚਰਨ ਸਿੰਘ ਅਤੇ ਹੋਰ ਸ਼ਾਮਿਲ ਸਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…