nabaz-e-punjab.com

ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦਾ ਵਫ਼ਦ ਮੰਗਾਂ ਸਬੰਧੀ ਡਾਇਰੈਕਟਰ ਨੂੰ ਮਿਲਿਆ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
ਪੰਜਾਬ ਰਾਜ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦਾ ਇਕ ਵਫ਼ਦ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਨੂੰ ਉਨ੍ਹਾਂ ਦੇ ਲਿਖਤੀ ਸੱਦੇ ’ਤੇ ਮਿਲਿਆ। ਇਸ ਮੌਕੇ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸੂਬਾ ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਵਿੱਤ ਸਕੱਤਰ ਰਜੀਵ ਮਲਹੋਤਰਾ, ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ, ਗੁਰਦੀਪ ਸਿੰਘ ਬਾਸੀ ਵੀ ਹਾਜ਼ਰ ਸਨ।
ਮੀਟਿੰਗ ਦੇ ਵੇਰਵੇ ਪੱਤਰਕਾਰਾਂ ਨੂੰ ਜਾਰੀ ਕਰਦੇ ਹੋਏ ਸੂਬਾ ਪੈੱ੍ਰਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਵਫ਼ਦ ਨੇ ਪਸ਼ੂ ਵਿਭਾਗ ਦੇ ਡਾਇਰੈਕਟਰ ਡਾ. ਗੁਰਪਾਲ ਸਿੰਘ ਵਾਲੀਆ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬ ਕੋਵਿਡ ਮੁਕਤ ਹੋਣ ਤੱਕ ਵੈਟਰਨਰੀ ਇੰਸਪੈਕਟਰ ਸਿਰਫ਼ ਕੈਟਲ ਕਰੱਸ ’ਤੇ ਹੀ ਅਨਾਫ਼ ਦਾ ਕੰਮ ਕਰਕੇ ਟੈਗਿੰਗ ਦਾ ਕੰਮ ਕਰਨਗੇ ਅਤੇ ਨਾ ਹੀ ਵਾਧੂ ਚਾਰਜਾਂ ਵਾਲੇ ਸਟੇਸ਼ਨਾਂ ਨੂੰ ਖੋਲ੍ਹਿਆ ਜਾਵੇਗਾ। ਉਹ ਸਿਰਫ਼ ਆਪਣੇ ਮੂਲ ਸਟੇਸ਼ਨ ਦਾ ਹੀ ਕੰਮ ਕਰਨਗੇ। ਵਫ਼ਦ ਨੇ ਡਾਇਰੈਕਟਰ ਨੂੰ ਉਨ੍ਹਾਂ ਦੀ ਰਜਿਸਟਰੇਸ਼ਨ, ਕੁਲ ਸੈਕਸ਼ਨ ਪੋਸਟਾਂ ਤੇ 50 ਫੀਸਦੀ 4200 ਗ੍ਰੇਡ ਪੇਅ ਦੇਣ ਲਈ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੀ ਬੇਨਤੀ ਵੀ ਕੀਤੀ। ਬੇਰੁਜ਼ਗਾਰ ਡਿਪਲੋਮਾ ਹੋਲਡਰ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਤੁਰੰਤ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਸੰਜੀਦਗੀ ਨਾਲ ਹੱਲ ਕਰਨ ਦੀ ਵੀ ਅਪੀਲ ਕੀਤੀ।
ਅਖੀਰ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜੋ ਕਾਫ਼ੀ ਸਮੇਂ ਤੋਂ ਲਟਕ ਰਹੀਆਂ ਹਨ। ਉਹ ਨਿੱਜੀ ਦਿਲਚਸਪੀ ਲੈ ਕੇ ਵਿਭਾਗ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਹੋਰ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…