Share on Facebook Share on Twitter Share on Google+ Share on Pinterest Share on Linkedin ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਅੰਮ੍ਰਿਤਸਰ ਵਿੱਚੋਂ ਦੀ ਹੋ ਕੇ ਲੰਘੇਗਾ: ਹਰਸਿਮਰਤ ਕੌਰ ਬਾਦਲ ਅੰਮ੍ਰਿਤਸਰ ਵਾਸੀਆਂ ਦੇ ਤੌਖ਼ਲੇ ਦੂਰ ਕੀਤੇ, ਕਿਹਾ ਕਿ ਰਾਜਾ ਸਾਂਸੀ ਹਵਾਈ ਅੱਡੇ ਨੂੰ ਵੀ ਐਕਸਪ੍ਰੈਸ ਨਾਲ ਜੋੜਿਆ ਜਾਵੇਗਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਅਪ੍ਰੈਲ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਖੁਲਾਸਾ ਕੀਤਾ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਕਰਤਾਰਪੁਰ ਵਿਖੇ ਦੋ ਹਿੱਸਿਆਂ ਵਿਚ ਵੰਡੇ ਜਾਣ ਮਗਰੋਂ ਇਸ ਦਾ ਇੱਕ ਹਿੱਸਾ ਅੰਮ੍ਰਿ ਤਸਰ ਵਿਚ ਦੀ ਹੋ ਕੇ ਲੰਘੇਗਾ ਜਦਕਿ ਦੂਜਾ ਹਿੱਸਾ ਗੁਰਦਾਸਪੁਰ ਵਿਚੋਂ ਦੀ ਹੋ ਕੇ ਕਟੜਾ ਜਾਵੇਗਾ। ਇਸ ਬਾਰੇ ਖੁਲਾਸਾ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਵਿਕਾਸ ਮੰਚ ਅਤੇ ਕੁੱਝ ਹੋਰ ਸਮਾਜ ਸੇਵੀ ਸੰਗਠਨਾਂ ਵੱਲੋਂ ਹਾਲ ਹੀ ਵਿਚ ਉਹਨਾਂ ਨੂੰ ਦੱਸਿਆ ਗਿਆ ਸੀ ਕਿ ਇਹ ਐਕਸਪ੍ਰੈਸਵੇਅ ਅੰਮ੍ਰਿਤਸਰ ਚੋਂ ਦੀ ਹੋ ਕੇ ਨਹੀਂ ਲੰਘ ਰਿਹਾ ਹੈ ਅਤੇ ਉਹ ਕਾਫੀ ਚੁਕੰਨੇ ਹੋ ਗਏ ਸਨ। ਉਹਨਾਂ ਕਿਹਾ ਕਿ ਮੈਂ ਇਹ ਮਾਮਲਾ ਕੇਂਦਰੀ ਆਵਾਜਾਈ ਮੰਤਰੀ ਸ੍ਰੀ ਨਿਤਿਨ ਗਡਕਰੀ ਕੋਲ ਉਠਾਇਆ ਸੀ ਅਤੇ ਉਹਨਾਂ ਮੈਨੂੰ ਦੱਸਿਆ ਕਿ ਅੰਮ੍ਰਿਤਸਰ ਦੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਹ ਐਕਸਪ੍ਰੈਸਵੇਅ ਸਿਰਫ ਇਸ ਪਵਿੱਤਰ ਸ਼ਹਿਰ ਵਿਚੋਂ ਦੀ ਹੀ ਹੋ ਕੇ ਨਹੀਂ ਲੰਘੇਗਾ, ਸਗੋਂ ਇਸ ਨੂੰ ਰਾਜਾ ਸਾਂਸੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਵੀ ਜੋੜਿਆ ਜਾਵੇਗਾ। ਹੋਰ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਦੱਸਿਆ ਕਿ ਐਕਸਪ੍ਰੈਸਵੇਅ ਦੇ ਕਰਤਾਰਪੁਰ ਵਿਖੇ ਦੋ ਹਿੱਸੇ ਹੋ ਜਾਣਗੇ। ਅੰਮ੍ਰਿਤਸਰ ਜਾਣ ਵਾਲਾ ਸੈਕਸ਼ਨ 50 ਕਿਲੋਮੀਟਰ ਤਕ ਮੌਜੂਦਾ ਹਾਈਵੇਅ ਦਾ ਇਸਤੇਮਾਲ ਕਰੇਗਾ, ਜਿਸ ਦੇ ਦੋਵੇਂ ਪਾਸੇ ਸੜਕਾਂ ਬਣਾ ਕੇ ਇਸ ਨੂੰ ਐਕਸਪ੍ਰੈਸ ਵੇਅ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਐਕਸਪ੍ਰੈਸਵੇਅ ਨੂੰ ਰਾਜਾ ਸਾਂਸੀ ਹਵਾਈ ਅੱਡੇ ਨਾਲ ਜੋੜਣ ਲਈ ਇੱਕ ਨਵੀਂ 30 ਕਿਲੋਮੀਟਰ ਲੰਬੀ ਸੜਕ ਬਣਾਈ ਜਾਵੇਗੀ। ਉਹਨਾਂ ਦੱਸਿਆ ਕਿ ਦੂਜਾ ਸੈਕਸ਼ਨ 65 ਕਿਲੋਮੀਟਰ ਲੰਬਾ ਹੋਵੇਗਾ, ਜੋ ਕਿ ਐਕਸਪ੍ਰੈਸਵੇਅ ਨੂੰ ਕਰਤਾਰਪੁਰ ਤੋਂ ਗੁਰਦਾਸਪੁਰ ਲੈ ਕੇ ਜਾਵੇਗਾ ਅਤੇ ਇੱਥੋਂ ਇਸ ਨੂੰ ਕਟੜਾ ਜਾਣ ਵਾਲੇ 180 ਕਿਲੋਮੀਟਰ ਲੰਬੇ ਨੈਸ਼ਨਲ ਹਾਈਵੇਅ 44 ਨਾਲ ਜੋੜ ਦਿੱਤਾ ਜਾਵੇਗਾ। ਬੀਬਾ ਬਾਦਲ ਨੇ ਦੱਸਿਆ ਕਿ ਇਹ ਐਕਸਪ੍ਰੈਸਵੇਅ ਹਰਿਆਣਾ ਦੇ ਜੱਸਰ ਖੇੜੀ ਤੋਂ ਸ਼ੁਰੂ ਹੋ ਕੇ ਘਨਾ-ਕਾਲਾਇਤ ਵਿਚੋਂ ਦੀ ਗੁਜ਼ਰਦਾ ਹੋਇਆ ਪਾਤੜਾਂ ਨੇੜੇ ਪੰਜਾਬ ਵਿਚ ਦਾਖ਼ਲ ਹੁੰਦਾ ਹੈ। ਉਹਨਾਂ ਦੱਸਿਆ ਕਿ ਇਸ ਤੋਂ ਬਾਅਦ ਇਹ ਭਵਾਨੀਗੜ ਅਤੇ ਨਕੋਦਰ ਵਿਚ ਦੀ ਨਿਕਲਦਾ ਹੋਇਆ ਕਰਤਾਰਪੁਰ ਜਾਵੇਗਾ ਅਤੇ ਫਿਰ ਇਸ ਦੇ ਦੋ ਹਿੱਸੇ ਹੋ ਜਾਣਗੇ, ਜਿਹਨਾਂ ਵਿਚੋਂ ਇੱਕ ਅੰਮ੍ਰਿਤਸਰ ਵਿਚ ਦੀ ਅਤੇ ਦੂਜਾ ਗੁਰਦਾਸਪੁਰ ਵਿਚ ਦੀ ਲੰਘੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਐਕਸਪ੍ਰੈਸਵੇਅ ਦੀ ਕੁੱਲ ਲੰਬਾਈ 658 ਕਿਲੋਮੀਟਰ ਹੋਵੇਗੀ ਅਤੇ ਇਸ ਦੇ ਨਿਰਮਾਣ ਉੱਤੇ 30 ਹਜ਼ਾਰ ਕਰੋੜ ਰੁਪਏ ਦਾ ਖਰਚਾ ਆਵੇਗਾ। ਉਹਨਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਪਹਿਲਾ ਪੜਾਅ ਮੌਜੂਦਾ ਵਿੱਤੀ ਸਾਲ ਦੌਰਾਨ ਤਿਆਰ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ