Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਰਹਿੰਦੀ ਦਿੱਲੀ ਦੇ ਬੈਂਕ ਮੁਲਾਜ਼ਮ ਦੀ ਪਤਨੀ ਵੀ ਕਰੋਨਾਵਾਇਰਸ ਤੋਂ ਪੀੜਤ ਸਿਹਤ ਵਿਭਾਗ ਨੇ ਅੱਜ 175 ਹੋਰ ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ: ਮੁਹਾਲੀ ਵਿੱਚ ਕਰੋਨਾਵਾਇਰਸ ਤੋਂ ਪੀੜਤ ਸ਼ਨੀਵਾਰ ਨੂੰ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੁਝ ਦਿਨ ਪਹਿਲਾਂ ਮੁਹਾਲੀ ਜ਼ਿਲ੍ਹੇ ਨੂੰ ਕਰੋਨਾਵਾਇਰਸ ਤੋਂ ਮੁਕਤ ਐਲਾਨਿਆ ਗਿਆ ਪ੍ਰੰਤੂ ਦੋ ਹੋਰ ਨਵਾਂ ਕੇਸ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ। ਇੱਥੋਂ ਦੇ ਸੈਕਟਰ-71 ਦੀ ਵਸਨੀਕ ਹਰਮਨਦੀਪ ਕੌਰ (29) ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਉਸ ਨੂੰ ਇਹ ਖ਼ਤਰਨਾਕ ਬਿਮਾਰੀ ਦੀ ਲਾਗ ਉਸ ਦੇ ਪਤੀ ਹਰਸਿਮਰਨ ਪ੍ਰੀਤ ਸਿੰਘ (31) ਤੋਂ ਲੱਗੀ ਹੈ। ਹਰਸਿਮਰਨ ਦਿੱਲੀ ਵਿੱਚ ਬੈਂਕ ਵਿੱਚ ਨੌਕਰੀ ਕਰਦਾ ਹੈ ਅਤੇ ਉੱਥੇ ਹੀ ਰਹਿੰਦਾ ਹੈ। ਇੰਜ ਹੀ ਸੈਕਟਰ-77 ਦੇ ਵਸਨੀਕ ਜ਼ਾਕਿਰ (21) ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਬੈਂਕ ਮੁਲਾਜ਼ਮ ਹਰਸਿਮਰਨ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ ਮੁਹਾਲੀ ਆਇਆ ਸੀ ਅਤੇ ਬੀਤੀ 25 ਮਈ ਨੂੰ ਉਸ ਦਾ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ ਸੀ। ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸੀ। ਅੱਜ ਉਸ ਦੀ ਪਤਨੀ ਹਰਮਨਦੀਪ ਕੌਰ ਵੀ ਕਰੋਨਾ ਤੋਂ ਪੀੜਤ ਪਾਈ ਗਈ ਹੈ। ਦਿੱਲੀ ਤੋਂ ਵਾਪਸ ਘਰ ਪਹੁੰਚਣ ’ਤੇ ਬੈਂਕ ਮੁਲਾਜ਼ਮ ਦੀ ਪਤਨੀ ਸਿੱਧੇ ਤੌਰ ’ਤੇ ਉਨ੍ਹਾਂ ਦੇ ਸੰਪਰਕ ਵਿੱਚ ਆ ਗਈ ਸੀ। ਜਦੋਂਕਿ ਜ਼ਾਕਿਰ ਦਾ ਫਲੂ ਕਾਰਨਰ ’ਤੇ ਸ਼ੱਕ ਦੇ ਆਧਾਰ ’ਤੇ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ ਸੀ। ਅੱਜ ਉਸ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅੱਜ ਮੁਹਾਲੀ ਸਮੇਤ ਹੋਰ ਵੱਖ-ਵੱਖ ਫਲੂ ਕਾਰਨਰਾਂ ਤੋਂ 175 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਸੈਕਟਰ-71 ਅਤੇ ਸੈਕਟਰ-77 ਦੇ ਪ੍ਰਭਾਵਿਤ ਇਲਾਕੇ ਵਿੱਚ ਜਿੱਥੋਂ ਕਰੋਨਾ ਪੀੜਤ ਮਰੀਜ਼ ਮਿਲੇ ਹਨ। ਉਨ੍ਹਾਂ ਮੁਹੱਲਿਆਂ ਨੂੰ ਸੀਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਸਾਵਧਾਨੀ ਵਜੋਂ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਨੋਡਲ ਅਫ਼ਸਰ ਸ੍ਰੀਮਤੀ ਬਰਾੜ ਨੇ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 114 ਪੀੜਤ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਤਿੰਨ ਮਰੀਜ਼ਾਂ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 102 ਮਰੀਜ਼ ਕਰੋਨਾ ਨੂੰ ਮਾਤ ਦੇਣ ਵਿੱਚ ਸਫਲ ਰਹੇ ਹਨ। ਇਸ ਸਮੇਂ ਮੁਹਾਲੀ ਵਿੱਚ 9 ਕੇਸ ਐਕਟਿਵ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ 151 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ। ਜਿਨ੍ਹਾਂ ’ਚੋਂ ਦੋ ਪਾਜ਼ੇਟਿਵ ਕੇਸਾਂ ਨੂੰ ਛੱਡ ਕੇ ਬਾਕੀ 109 ਰਿਪੋਰਟਾਂ ਨੈਗੇਟਿਵ ਆਈਆਂ ਹਨ ਅਤੇ 40 ਨਮੂਨਿਆਂ ਦੀ ਰਿਪੋਰਟ ਪੈਂਡਿੰਗ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ