Share on Facebook Share on Twitter Share on Google+ Share on Pinterest Share on Linkedin ਦਿੱਲੀ ਚੱਲੋ ਮੁਹਿੰਮ: ਨੌਜਵਾਨ ਪੀੜੀ ’ਤੇ ਦਿਸਿਆ ਕਿਸਾਨੀ ਸੰਘਰਸ਼ ਦਾ ਅਸਰ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਅਤੇ ਸਾਬਕਾ ਚੇਅਰਪਰਸਨ ਦਲਜੀਤ ਕੌਰ ਕੰਗ ਨੇ ਕਿਸਾਨੀ ਝੰਡੇ ਵੰਡਣ ਦੀ ਮੁਹਿੰਮ ਭਖਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ: ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਅੰਨਦਾਤਾ ਸਮੇਤ ਆਮ ਲੋਕਾਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ, ਉੱਥੇ ਸਮਾਜ ਸੇਵੀ ਆਗੂ ਤੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ ਅਤੇ ਉਨ੍ਹਾਂ ਦੀ ਪਤਨੀ ਅਤੇ ਜ਼ਿਲ੍ਹਾ ਪਰਿਸ਼ਦ ਦੀ ਸਾਬਕਾ ਚੇਅਰਪਰਸਨ ਦਲਜੀਤ ਕੌਰ ਕੰਗ ਨੇ ਕਿਸਾਨੀ ਝੰਡੇ ਬਣਾ ਕੇ ਵੰਡਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਨਰਿੰਦਰ ਕੰਗ ਰੋਜ਼ਾਨਾ ਨੌਜਵਾਨ ਪੀੜ੍ਹੀ ਨੂੰ ਦਿੱਲੀ ਕਿਸਾਨ ਸੰਘਰਸ਼ ਦਾ ਹਿੱਸਾ ਬਣਨ ਲਈ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਲਾਮਬੰਦ ਕਰ ਰਹੇ ਹਨ, ਉੱਥੇ ਬੀਬੀ ਦਲਜੀਤ ਕੌਰ ਕੰਗ ਘਰ ਬੈਠ ਕੇ ਕਿਸਾਨੀ ਸੰਘਰਸ਼ ਦੇ ਝੰਡੇ ਤਿਆਰ ਕਰਨ ਵਿੱਚ ਜੁਟੀ ਹੋਏ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਰਿੰਦਰ ਸਿੰਘ ਕੰਗ ਨੇ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨਾਂ ਦਾ ਹਰ ਵਰਗ ਵਿਰੋਧ ਕਰ ਰਿਹਾ ਹੈ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜੂਹ ਵਿੱਚ ਵਸਦੇ ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਲੋਕ ਖਾਸ ਕਰਕੇ ਨੌਜਵਾਨ ਸੰਘਰਸ਼ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਸਬੰਧੀ ਨੌਜਵਾਨ ਵਰਗ ’ਤੇ ਕਾਫੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਨ੍ਹਾਂ ਵਿੱਚ ਨੌਜਵਾਨ ਲੜਕੀਆਂ ਵੀ ਦਿੱਲੀ ਧਰਨੇ ਵਿੱਚ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅੰਬਾਨੀ ਅਤੇ ਅੰਡਾਨੀ ਦੀਆਂ ਕੰਪਨੀਆਂ ਜੀਓ ਦੇ ਸਿਮ, ਟੋਲ ਪਲਾਜ਼ਾ, ਪੈਟਰੋਲ ਪੰਪ ਅਤੇ ਜੀਓ ਟਾਵਰਾਂ ਨੂੰ ਬੰਦ ਕਰਕੇ ਇਨ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਆਰਥਿਕ ਸੱਟ ਮਾਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਹੁਕਮ ’ਤੇ ਮੋਦੀ ਦੀ ਮਨ ਦੀ ਬਾਤ ਉੱਤੇ ਸਨਿੱਚਰਵਾਰ ਨੂੰ ਥਾਲੀਆਂ ਖੜਕਾਉਣ ਦੀ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ। ਇਸ ਮੌਕੇ ਬੀਬੀ ਦਲਜੀਤ ਕੌਰ ਕੰਗ ਨੇ ਅੌਰਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਦਿੱਲੀ ਵੱਲ ਕੂਚ ਕਰਨ ਲਈ ਅੱਗੇ ਆਉਣ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨੀ ਸੰਘਰਸ਼ ਦੇ ਝੰਡੇ ਤਿਆਰ ਕੀਤੇ ਜਾ ਰਹੇ ਹਨ ਅਤੇ ਜਿਨ੍ਹਾਂ ਦੇ ਬੰਡਲ ਬਣਾ ਕੇ ਸ਼ਹਿਰਾਂ, ਪਿੰਡਾਂ ਦੀਆਂ ਸੱਥਾਂ ਅਤੇ ਦਿੱਲੀ ਜਾਣ ਵਾਲੇ ਕਾਫ਼ਲਿਆਂ ਨੂੰ ਮੁਫ਼ਤ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ, ਉਹ ਝੰਡੇ ਤਿਆਰ ਕਰਦੇ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ