Share on Facebook Share on Twitter Share on Google+ Share on Pinterest Share on Linkedin ਦਿੱਲੀ ਪੁਲੀਸ ਨੇ ਸਿੱਖਾਂ ’ਤੇ ਸ਼ਰੇਆਮ ਤਸ਼ੱਦਦ ਢਾਹ ਕੇ ਨਵੰਬਰ 84 ਦੇ ਜ਼ਖ਼ਮ ਹਰੇ ਕੀਤੇ: ਬੱਬੀ ਬਾਦਲ ਜੇਕਰ ਜਲਦੀ ਇਨਸਾਫ਼ ਨਹੀਂ ਮਿਲਿਆ ਤਾਂ ਟਕਸਾਲੀ ਦਲ ਵੱਲੋਂ ਦਿੱਲੀ ਪੁਲੀਸ ਦਾ ਘਿਰਾਓ ਕੀਤਾ ਜਾਵੇਗਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਬੀਤੇ ਦਿਨੀਂ ਦਿੱਲੀ ਪੁਲੀਸ ਵੱਲੋਂ ਇੱਕ ਸਿੱਖ ਅਤੇ ਉਸ ਦੇ ਬੱਚੇ ’ਤੇ ਸ਼ਰ੍ਹੇਆਮ ਤਸ਼ੱਦਦ ਢਾਹ ਕੇ 35 ਸਾਲਾਂ ਬਾਅਦ ਨਵੰਬਰ 84 ਵਿੱਚ ਸਿੱਖਾਂ ’ਤੇ ਹੋਏ ਜੁਲਮ ਦੇ ਜ਼ਖ਼ਮ ਮੁੜ ਹਰੇ ਕਰ ਦਿੱਤੇ ਹਨ। ਅੱਜ ਇੱਥੇ ਉਕਤ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਕਰਦਿਆਂ ਬੱਬੀ ਬਾਦਲ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਸ਼ਾਸਨ ਵਿੱਚ ਦੇਸ਼ ਵਿੱਚ ਅੱਜ ਵੀ ਘੱਟ ਗਿਣਤੀ ਦੇ ਲੋਕ ਅਤੇ ਸਿੱਖ ਸੁਰੱਖਿਅਤ ਨਹੀਂ ਹਨ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਦਿੱਲੀ ਵਿੱਚ ਸਰਕਾਰ ਭਾਵੇਂ ਅਰਵਿੰਦ ਕੇਜਰੀਵਾਲ ਦੀ ਹੈ ਪ੍ਰੰਤੂ ਦੇਸ਼ ਦੀ ਰਾਜਧਾਨੀ ਵਿੱਚ ਪੁਲੀਸ ਦਾ ਪ੍ਰਬੰਧ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਸਿੱਖਾਂ ’ਤੇ ਹੋਏ ਤਸ਼ੱਦਦ ਨੇ ਮਰਹੂਮ ਇੰਦਰਾ ਗਾਂਧੀ ਦੇ ਜਲਮ ਸ਼ਾਸਨ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਬੱਬੀ ਬਾਦਲ ਨੇ ਭਾਜਪਾ ਦੀ ਭਾਈਵਾਲ ਪਾਰਟੀ ਬਾਦਲ ਦਲ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜੇਕਰ ਸਰਕਾਰ ਦਾ ਹਿੱਸਾ ਹੋ ਕੇ ਅਕਾਲੀ ਦਲ (ਬ) ਦੀ ਲੀਡਰਸ਼ਿਪ ਸਿੱਖਾਂ ਨੂੰ ਇਨਸਾਫ਼ ਨਹੀਂ ਦਵਾ ਸਕਦੀ ਤਾਂ ਕੇਂਦਰ ਦੀ ਮੋਦੀ ਸਰਕਾਰ ਵਿੱਚ ਬਣੇ ਰਹਿਣਾ ਵੀ ਸਿੱਖਾਂ ਲਈ ਬਹੁਤ ਵੱਡਾ ਧੋਖਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਐਸਜੀਪੀਸੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੁਰੰਤ ਕੇਂਦਰ ਸਰਕਾਰ ’ਤੇ ਦਬਾਅ ਬਣਾ ਕੇ ਦਿੱਲੀ ਪੁਲੀਸ ਵੱਲੋਂ ਸਿੱਖਾਂ ਨਾਲ ਕੀਤੀ ਗਈ ਗੁੰਡਾਗਰਦੀ ਲਈ ਸਬੰਧਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਦੇ ਖ਼ਿਲਾਫ਼ ਫੌਜਦਾਰੀ ਕੇਸ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਨਹੀਂ ਮਿਲਿਆ ਤਾਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਦਿੱਲੀ ਪੁਲੀਸ ਦਾ ਘਿਰਾਓ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ