nabaz-e-punjab.com

ਦਿੱਲੀ ਵਿੱਚ ਸਿੱਖ ਡਰਾਈਵਰ ਤੇ ਉਸ ਦੇ ਬੇਟੇ ਦੀ ਕੁੱਟਮਾਰ ਦਿੱਲੀ ਪੁਲੀਸ ਦਾ ਸ਼ਰਮਨਾਕ ਕਾਰਾ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪਿਛਲੇ ਦਿਨੀਂ ਦਿੱਲੀ ਵਿੱਚ ਸਿੱਖ ਡਰਾਈਵਰ ਅਤੇ ਉਸ ਦੇ ਬੇਟੇ ਦੀ ਦਿੱਲੀ ਪੁਲੀਸ ਵੱਲੋਂ ਕੀਤੀ ਗਈ ਬੇਰਹਿਮੀ ਨਾਲ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਸ੍ਰੀ ਬਡਹੇੜੀ ਨੇ ਪ੍ਰੈੱਸ ਬਿਆਨ ਕਰਦਿਆਂ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਛੋਟੀ ਜਿਹੀ ਗੱਲ ਬਦਲੇ ਦੋ ਨਿਰਦੋਸ਼ ਲੋਕਾਂ ਉੱਤੇ ਬੇਤਹਾਸ਼ਾ ਤਸ਼ੱਦਦ ਕਰਨਾ ਬੇਹੱਦ ਸ਼ਰਮਨਾਕ ਹੈ। ਉਹਨਾਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਹੈ ਕਿ ਪੀੜਤਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਦਿੱਲੀ ਪੁਲੀਸ ਦੇ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਖ਼ਿਲਾਫ਼ ਸਖ਼ਤ ਕਕਾਰਵਾਈ ਕੀਤੀ ਜਾਵੇ।
ਇੱਥੇ ਇਹ ਵਰਨਣਯੋਗ ਹੈ ਕਿ ਦਿੱਲੀ ਵਿਚ ਇੱਕ ਸਿੱਖ ਡਰਾਈਵਰ ਦਾ ਆਟੋ ਪੁਲਿਸ ਦੀ ਗੱਡੀ ਨਾਲ ਟਕਰਾ ਜਾਣ ਉਤੇ ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਅਤੇ ਉਸ ਲੜਕੇ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਦਿੱਲੀ ਪੁਲੀਸ ਦੀ ਸ਼ਰਮਨਾਕ ਕਰਤੂਤ ਦੀ ਸਾਰੇ ਪਾਸੇ ਨਿੰਦਾ ਹੋ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…