ਵਿਧਾਇਕ ਤੇ ਸਰਕਾਰ ਨੂੰ ਬਦਨਾਮ ਕਰਨ ਲਈ ਸ਼ਹਿਰ ਦੇ ਵਿਕਾਸ ਵਿੱਚ ਜਾਣਬੁੱਝ ਕੇ ਅੜਿੱਕਾ ਬਣ ਰਹੇ ਹਨ ਮੇਅਰ: ਰਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲ, 1 ਫਰਵਰੀ:
ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੇ ਸਮਰਥਕਾਂ ਵਿਚਕਾਰ ਬਿਆਨਬਾਜੀ ਮੁੜ ਭਖਦੀ ਦਿਖ ਰਹੀ ਹੈ। ਨਿਗਮ ਦੇ ਕਾਂਗਰਸੀ ਕੌਂਸਲਰ ਅਤੇ ਨਗਰ ਕੌਂਸਲ ਮੁਹਾਲੀ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਣਾ ਨੇ ਮੇਅਰ ਕੁਲਵੰਤ ਸਿੰਘ ਉੱਪਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰੋਕ ਕੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਬਦਨਾਮ ਕਰਨ ਦਾ ਇਲਜਾਮ ਲਗਾਇਆ ਹੈ। ਸ੍ਰੀ ਰਾਣਾ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਮੀਡੀਆ ਦੇ ਇੱਕ ਹਿੱਸੇ ਵਿੱਚ ਇਹ ਗੱਲ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਤੇ ਰੋਕ ਲਗਾ ਦਿੱਤੀ ਗਈ ਹੈ ਜਦੋਂਕਿ ਅਸਲੀਅਤ ਇਹ ਹੈ ਕਿ ਸਰਕਾਰ ਵਲੋੱ ਕਿਸੇ ਵੀ ਕੰਮ ’ਤੇ ਰੋਕ ਨਹੀਂ ਲਗਾਈ ਗਈ ਹੈ ਬਲਕਿ ਸਥਾਨਕ ਸਰਕਾਰ ਵਿਭਾਗ ਵੱਲੋਂ ਸਿਰਫ ਕੁੱਝ ਮਤਿਆਂ ਬਾਰੇ ਸਪਸ਼ਟੀਕਰਨ ਮੰਗਿਆ ਗਿਆ ਹੈ ਜਿਸਦਾ ਨਿਗਮ ਅਧਿਕਾਰੀਆਂ ਨੂੰ ਤੁਰੰਤ ਜਵਾਬ ਦੇਣਾ ਚਾਹੀਦਾ ਹੈ।
ਸ੍ਰੀ ਰਾਣਾ ਨੇ ਕਿਹਾ ਕਿ ਸਥਾਨਕ ਸਰਕਾਰ ਵਿਭਾਗ ਦੀ ਇਹ ਜਿੰਮੇਵਾਰੀ ਹੈ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਏ ਕਿ ਨਗਰ ਨਿਗਮ ਵਲੋੱ ਵੱਖ ਵੱਖ ਕੰਮਾਂ ਕਾਰਾਂ ਤੇ ਖਰਚ ਕੀਤੀ ਜਾਣ ਵਾਲੀੇ ਰਕਮ (ਜੋ ਸ਼ਹਿਰ ਵਾਸੀਆਂ ਦਾ ਪੈਸਾ ਹੈ) ਨਿਯਮਾਂ ਅਨੁਸਾਰ ਖਰਚ ਕੀਤੀ ਜਾਵੇ ਅਤੇ ਇਹ ਕੰਮ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋਵੇ। ਅਜਿਹਾ ਕਰਨ ਲਈ ਸਥਾਨਕ ਸਰਕਾਰ ਵਿਭਾਗ ਵੱਲੋਂ ਨਿਗਮ ਵਲੋੱ ਪਾਸ ਕੀਤੇ ਗਏ ਮਤਿਆਂ ਬਾਰੇ ਸਪਸ਼ਟੀਕਰਨ ਜਰੂਰ ਮੰਗੇ ਜਾਂਦੇ ਹਨ ਪਰੰਤੂ ਇਸਦਾ ਅਰਥ ਇਹ ਨਹੀਂ ਕਿ ਅਜਿਹਾ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰੋਕਿਆ ਜਾਂਦਾ ਹੈ।
ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਜਾਣ ਬੁੱਝ ਕੇ ਸ਼ਹਿਰ ਦੇ ਵਿਕਾਸ ਦੇ ਮਤਿਆਂ ਨੂੰ ਲਮਕਾਇਆ ਜਾ ਰਿਹਾ ਹੈ ਅਤੇ ਇਸ ਵੇਲੇ ਵੀ ਡੇਢ ਸੌ ਦੇ ਕਰੀਬ ਅਜਿਹੇ ਕੰਮ (ਜਿਹਨਾਂ ਵਾਸਤੇ ਬਾਕਾਇਦਾ ਟੈਂਡਰ ਵੀ ਜਾਰੀ ਕੀਤੇ ਜਾ ਚੁੱਕੇ ਹਨ) ਨੂੰ ਮਨਜ਼ੂਰੀ ਦੇਣ ਲਈ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੀ ਨਹੀਂ ਬੁਲਾਈ ਗਈ ਹੈ। ਉਹਨਾਂ ਇਲਜਾਮ ਲਗਾਇਆ ਕਿ ਮੇਅਰ ਵੱਲੋਂ ਇਹ ਮੀਟਿੰਗ ਇਸ ਲਈ ਨਹੀਂ ਸੱਦੀ ਜਾ ਰਹੀ ਕਿਉਂਕਿ ਉਹ ਸ਼ਹਿਰ ਦੇ ਵਿਕਾਸ ਦੇ ਇਹਨਾਂ ਕੰਮਾਂ ਨੂੰ ਲਮਕਾ ਕੇ ਅਤੇ ਇਸਦੀ ਜ਼ਿੰਮੇਵਾਰੀ ਪੰਜਾਬ ਦੀ ਕਾਂਗਰਸ ਸਰਕਾਰ ਦੇ ਸਿਰ ਪਾ ਕੇ ਉਸ ਨੂੰ ਬਦਨਾਮ ਕਰ ਸਕਣ।
ਉਹਨਾਂ ਕਿਹਾ ਕਿ ਨਗਰ ਨਿਗਮ ਦੇ ਮੇਅਰ ਇਹ ਦੱਸਣ ਕਿ ਸ਼ਹਿਰ ਦੀ ਸਫਾਈ ਵਿਵਸਥਾ ਦੀ ਬਦਹਾਲੀ ਵਿੱਚ ਸੁਧਾਰ ਕਰਨ ਵਾਸਤੇ ਉਹਨਾਂ ਨੂੰ ਕਿਹੜੀ ਸਰਕਾਰੀ ਮਨਜ਼ੂਰੀ ਦੀ ਲੋੜ ਹੁੰਦੀ ਹੈ ਅਤੇ ਇਹ ਕੰਮ ਪੂਰੀ ਤਰ੍ਹਾਂ ਨਿਗਮ ਦੇ ਅਧਿਕਾਰ ਖੇਤਰ ਵਿੱਚ ਹੋਣ ਦੇ ਬਾਵਜੂਦ ਸ਼ਹਿਰ ਵਿੱਚ ਥਾਂ ਥਾਂ ਤੇ ਕੂੜੇ ਦੇ ਢੇਰ ਕਿਉੱ ਨਜਰ ਆਉੱਦੇ ਹਨ। ਉਹਨਾਂ ਕਿਹਾ ਕਿ ਸਫਾਈ ਠੇਕੇਦਾਰਾਂ ਦਾ ਕੰਮ ਕਿਸੇ ਪੱਖੋੱ ਵੀ ਤਸੱਲੀਬਖਸ਼ ਨਹੀਂ ਹੈ ਪਰੰਤੂ ਇਸਦੇ ਬਾਵਜੂਦ ਇਸ ਵਿੱਚ ਸੁਧਾਰ ਲਈ ਕੋਈ ਕਾਰਵਾਈ ਕਿਉੱ ਨਹੀਂ ਕੀਤੀ ਜਾਂਦੀ।
ਸ੍ਰੀ ਰਾਣਾ ਨੇ ਕਿਹਾ ਕਿ ਨਿਗਮ ਦੀ ਕਾਬਿਜ ਧਿਰ ਨੂੰ ਸਰਕਾਰ ਤੇ ਇਲਜਾਮਬਾਜੀ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਕੌਂਸਲਰਾਂ ਨੂੰ ਯਾਦ ਹੋਣਾ ਚਾਹੀਦਾ ਹੈ ਕਿ ਉਹਨਾਂ ਵੱਲੋਂ (ਰਾਣਾ ਦੀ ਪ੍ਰਧਾਨਗੀ ਵੇਲੇ) ਉਦੋਂ ਅਕਾਲੀ ਸਰਕਾਰ ਤੋਂ ਕਿਸ ਤਰੀਕੇ ਨਾਲ ਬਾਕਾਇਦਾ ਸਿਆਸੀ ਬਦਲਾਖੋਰੀ ਦੇ ਤਹਿਤ ਸ਼ਹਿਰ ਦੇ ਵਿਕਾਸ ਕਾਰਜਾਂ ਤੇ ਰੋਕ ਲਗਵਾਈ ਜਾਂਦੀ ਸੀ। ਉਹਨਾਂ ਕਿਹਾ ਕਿ ਅਕਾਲੀ ਕੌਂਸਲਰਾਂ ਨੇ ਤਾਂ ਸ਼ਹਿਰ ਦੇ ਸ਼ਮਸ਼ਾਨਘਾਟ ਵਿੱਚ ਮ੍ਰਿਤਕ ਦੇਹਾਂ ਦੇ ਅੰਤਮ ਸਸਕਾਰ ਲਈ ਵਰਤੀ ਜਾਂਦੀ ਲਕੜੀ ਦੀ ਖਰੀਦ ਦੇ ਮਤੇ ’ਤੇ ਰੋਕ ਲਗਵਾ ਦਿੱਤੀ ਸੀ ਅਤੇ ਹੁਣ ਇਹ ਕਿਸ ਮੂੰਹ ਨਾਲ ਕਾਂਗਰਸ ਸਰਕਾਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਹਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …