Share on Facebook Share on Twitter Share on Google+ Share on Pinterest Share on Linkedin ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਜਾਂਦੀ ਸੜਕ ’ਤੇ ਕਾਂਗਰਸ ਘਾਹ ਸਾਫ਼ ਕਰਵਾਉਣ ਦੀ ਮੰਗ ਸਟਰੀਟ ਲਾਈਟਾਂ ਖ਼ਰਾਬ ਹੋਣ ਕਾਰਨ ਸਿੱਖ ਸੰਗਤ ਤੇ ਆਮ ਸ਼ਹਿਰੀ ਪ੍ਰੇਸ਼ਾਨ ਡਾਢੇ ਪ੍ਰੇਸ਼ਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ: ਕਲਗੀਧਰ ਸੇਵਕ ਜਥਾ ਮੁਹਾਲੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਸਥਾਨਕ ਟਰੈਫ਼ਿਕ ਲਾਈਟ ਚੌਂਕ ਫੇਜ਼-7 ਤੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਨੂੰ ਜਾਂਦੀ ਮੁੱਖ ਸੜਕ ਦੇ ਕਿਨਾਰਿਆਂ ’ਤੇ ਬਹੁਤ ਭਾਰੀ ਮਾਤਰਾ ਵਿੱਚ ਕਾਂਗਰਸ ਘਾਹ ਉੱਗਿਆ ਹੋਇਆ ਹੈ। ਜਿਸ ਦੇ ਨੇੜੇ ਜਾਣ ਨਾਲ ਲੋਕਾਂ ਨੂੰ ਸਰੀਰਕ ਬਿਮਾਰੀਆਂ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ। ਸੜਕ ਦੇ ਕਿਨਾਰੇ ਫੁੱਟਪਾਥ ਵੀ ਕਈ ਥਾਵਾਂ ਤੋਂ ਟੁੱਟ ਚੁੱਕੇ ਹਨ। ਜਿਸ ਕਾਰਨ ਪੈਦਲ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਇਸ ਸੜਕ ਸਮੇਤ ਸ਼ਹਿਰ ਦੀਆਂ ਕਈ ਹੋਰਨਾਂ ਸੜਕਾਂ ਉੱਤੇ ਸਟਰੀਟ ਲਾਈਟਾਂ ਵੀ ਖ਼ਰਾਬ ਪਈਆਂ ਹਨ। ਜਿਸ ਕਾਰਨ ਸ਼ਾਮ ਢਲਦੇ ਹੀ ਸੜਕ ਉੱਤੇ ਸੰਘਣਾ ਹਨੇਰਾ ਛਾ ਜਾਂਦਾ ਹੈ ਅਤੇ ਸਿੱਖ ਸੰਗਤ ਅਤੇ ਆਮ ਸ਼ਹਿਰੀਆਂ ਨੂੰ ਅੰਮ੍ਰਿਤ ਵੇਲੇ ਅਤੇ ਰਾਤ ਸਮੇਂ ਸੜਕ ਤੋਂ ਲੰਘਣ ਸਮੇਂ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਨੇਰੇ ਦਾ ਫਾਇਦਾ ਉਠਾ ਕੇ ਸ਼ਰਾਰਤੀ ਅਨਸਰ ਕਦੇ ਵੀ ਕੋਈ ਵਾਰਦਾਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅੰਬ ਵਾਲਾ ਚੌਂਕ ਤੋਂ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਮੁਹਾਲੀ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਕਾਂਗਰਸ ਘਾਹ ਦੀ ਸਫ਼ਾਈ ਕਰਕੇ ਫੁੱਟਪਾਥ ਦੀ ਮੁਰੰਮਤ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਅਤੇ ਹੋਰਨਾਂ ਸੜਕਾਂ ’ਤੇ ਸਟਰੀਟ ਲਾਈਟਾਂ ਲਗਾਈਆਂ ਜਾਣ ਅਤੇ ਕਾਂਗਰਸ ਘਾਹ ਦੀ ਸਫ਼ਾਈ ਕਰਕੇ ਫੁੱਟਪਾਥਾਂ ਦੀ ਮੁਰੰਮਤ ਕਰਵਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ