Nabaz-e-punjab.com

ਲੰਪੀ ਸਕਿਨ: ਪੀੜਤ ਪਸ਼ੂ ਪਾਲਕਾਂ ਨੂੰ ਪ੍ਰਤੀ ਪਸ਼ੂ 50 ਹਜ਼ਾਰ ਮੁਆਵਜ਼ਾ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੰਪੀ ਸਕਿਨ ਬਿਮਾਰੀ ਨਾਲ ਮਾਰੇ ਗਏ ਪਸ਼ੂਆਂ ਦੇ ਮਾਲਕਾਂ ਨੂੰ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ। ਅੱਜ ਇੱਥੇ ਜਾਰੀ ਬਿਆਨ ਵਿੱਚ ਹਰਕੇਸ਼ ਚੰਦ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਲੰਪੀ ਸਕਿਨ ਬਿਮਾਰੀ ਦਾ ਅਸਰ ਵੱਡੇ ਪੱਧਰ ’ਤੇ ਹੋਇਆ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਦੁਧਾਰੂ ਪਸ਼ੂ ਇਸ ਨਾਮੁਰਾਦ ਬੀਮਾਰੀ ਦੀ ਭੇਂਟ ਚੜ੍ਹ ਚੁੱਕੇ ਹਨ। ਜਿਸ ਕਾਰਨ ਪਸ਼ੂ ਪਾਲਕਾਂ ਦਾ ਕਾਫ਼ੀ ਵਿੱਤੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਰਸਾਣੀ ਦੀ ਮੰਦੀ ਹਾਲਤ ਕਿਸੇ ਕੋਲੋਂ ਲੁਕੀ ਛਿਪੀ ਨਹੀਂ ਅਤੇ ਸੂਬੇ ਦੇ ਬਹੁ ਗਿਣਤੀ ਕਿਸਾਨ ਦੁਧਾਰੂ ਪਸ਼ੂਆਂ ਦੇ ਸਹਾਰੇ ਆਪਣਾ ਜੀਵਨ ਨਿਰਵਾਹ ਕਰ ਰਹੇ ਹਨ ਪਰ ਲੰਪੀ ਸਕਿਨ ਬੀਮਾਰੀ ਨੇ ਦੁੱਧ ਦੇ ਇਸ ਸਹਾਇਕ ਧੰਦੇ ਨੂੰ ਭਾਰੀ ਠੇਸ ਪਹੁੰਚਾਈ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਾਮੁਰਾਦ ਬੀਮਾਰੀ ’ਤੇ ਸਮਾਂ ਰਹਿੰਦੇ ਕਾਬੂ ਪਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਪਸ਼ੂ ਪਾਲਕਾਂ ਦੇ ਨੁਕਸਾਨ ਦੀ ਭਰਪਾਈ ਦੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕੀਤੀ ਕਿ ਇਸ ਅੌਖੇ ਸਮੇਂ ਵਿੱਚ ਪਸ਼ੂ ਪਾਲਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜੇ ਹੋਣ ਲਈ ਪ੍ਰਤੀ ਪਸ਼ੂ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…