Nabaz-e-punjab,com

ਸਰਕਾਰੀ ਦਫ਼ਤਰਾਂ ਤੇ ਸਕੂਲਾਂ ਵਿੱਚ ਪੰਜਾਬੀ ਲਾਗੂ ਕਰਨ ਸਬੰਧੀ ਡੀਸੀ ਮੁਹਾਲੀ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਪੰਜਾਬੀ ਭਾਸ਼ਾ ਤੇ ਪਾਸਾਰ ਭਾਈਚਾਰੇ ਵੱਲੋਂ ਅੱਜ ਪੰਜਾਬ ਮੀਡੀਆ ਦੇ ਸੀਨੀਅਰ ਮੈਂਬਰ ਅਤੇ ਪੰਜਾਬੀ ਹਿਤੈਸ਼ੀ ਗੁਰਪ੍ਰੀਤ ਸਿੰਘ ਨਿਆਮੀਆਂ ਅਤੇ ਕੇਵਲ ਸਿੰਘ ਰਾਣਾ ਦੀ ਅਗਵਾਈ ਹੇਠ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਮਾਂ ਬੋਲੀ ਪੰਜਾਬੀ ਨੂੰ ਦਫ਼ਤਰੀ ਭਾਸ਼ਾ ਬਣਾਉਣ ਲਈ ਮੰਗ ਪੱਤਰ ਦਿੱਤਾ ਗਿਆ। ਸੰਸਥਾ ਦੇ ਮੈਂਬਰਾਂ ਅਤੇ ਪੰਜਾਬੀ ਮੀਡੀਆ ਨਾਲ ਜੁੜੇ ਇਸ ਵਫ਼ਦ ਨੇ ਮੰਗ ਕੀਤੀ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਾਰੇ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਈ ਜਾਵੇ ਅਤੇ ਜਿਨ੍ਹਾਂ ਸਕੂਲਾਂ ਵਿੱਚ ਪੰਜਾਬੀ ਵਿਸ਼ਾ ਪੜ੍ਹਾਈ ਨਹੀਂ ਜਾਂਦਾ, ਉਨ੍ਹਾਂ ਸਕੂਲਾਂ ਨੂੰ ਜੁਰਮਾਨੇ ਕੀਤੇ ਜਾਣ। ਡੀਸੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਲਾਗੂ ਕਰਨ ਤੋਂ ਬਾਅਦ ਕਈ ਵਾਰ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਯਕੀਨੀ ਬਣਾਈ ਜਾਵੇ। ਡੀਸੀ ਸ੍ਰੀਮਤੀ ਸਪਰਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾਣਗੇ ਕਿ ਸਰਕਾਰੀ ਵਿਭਾਗਾਂ ਦੀਆਂ ਸਾਰੀਆਂ ਵੈੱਬਸਾਈਟਾਂ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਬਣਾਈਆਂ ਜਾਣ ਅਤੇ ਵੈੱਬਸਾਈਟਾਂ ’ਤੇ ਹਰ ਤਰ੍ਹਾਂ ਦੀ ਜਾਣਕਾਰੀ ਪੰਜਾਬੀ ਭਾਸ਼ਾ ਵਿੱਚ ਵੀ ਉਪਲਬਧ ਕਰਵਾਈ ਜਾਵੇ। ਇਸ ਮੌਕੇ ਗੁਰਪ੍ਰੀਤ ਸਿੰਘ ਨਿਆਮੀਆਂ, ਕੇਵਲ ਸਿੰਘ ਰਾਣਾ, ਨਾਟਕਕਾਰ ਤੇ ਨਾਟਕ ਨਿਰਦੇਸ਼ਕ ਸੰਜੀਵਨ ਸਿੰਘ, ਦਰਸ਼ਨ ਸਿੰਘ ਸੋਢੀ, ਸਤਵਿੰਦਰ ਸਿੰਘ ਧੜਾਕ, ਜਸਵੀਰ ਸਿੰਘ ਜੱਸੀ, ਲਲਿਤਾ ਜਾਮਵਾਲ, ਤਰਵਿੰਦਰ ਸਿੰਘ ਬੈਨੀਪਾਲ, ਅਮਰਜੀਤ ਸਿੰਘ, ਦਵਿੰਦਰ ਸਿੰਘ, ਰਾਜੀਵ ਜੈਨ ਅਤੇ ਹੋਰ ਪੰਜਾਬੀ ਪ੍ਰੇਮੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…