Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਵਿੱਚ ਮਰਨ ਵਾਲੇ ਕਿਸਾਨਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀਨੇ ਮ੍ਰਿਤਕ ਕਿਸਾਨਾਂ ਲਈ ਕੀਤੀ ਮੁਆਵਜ਼ੇ ਦੀ ਮੰਗ ਇਸ ਮੌਕੇ ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਦਿੱਲੀ ਸੰਘਰਸ਼ ਤੋਂ ਵਾਪਸ ਆ ਰਹੇ ਕਿਸਾਨਾਂ ਦਾ ਭਾਗੋਮਾਜਰਾ ਨੇੜੇ ਭਿਆਨਕ ਐਕਸੀਡੈਂਟ ਹੋ ਜਾਣ ਕਾਰਨ ਸੁਖਦੇਵ ਸਿੰਘ (70) ਵਾਸੀ ਪਿੰਡ ਡਡਿਆਣਾ (ਫਤਹਿਗੜ੍ਹ ਸਾਹਿਬ) ਅਤੇ ਦੀਪ ਸਿੰਘ (65) ਵਾਸੀ ਪਿੰਡ ਪੋਪਨਾ (ਖਰੜ) ਦੀ ਮੌਤ ਹੋ ਗਈ ਹੈ ਅਤੇ ਉਨ੍ਹਾਂ ਦੇ ਕਈ ਸਾਥੀ ਕਿਸਾਨ ਜ਼ਖ਼ਮੀ ਹੋ ਗਏ ਹਨ, ਜੋ ਜ਼ੇਰੇ ਇਲਾਜ ਹਨ। ਆਗੂਆਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨਾਂ ਨੂੰ ਪੰਜਾਬ ਸਰਕਾਰ ਤੁਰੰਤ ਮੁਆਵਜ਼ੇ ਦਾ ਐਲਾਨ ਕਰੇ ਤੇ ਗੰਭੀਰ ਜ਼ਖ਼ਮੀ ਕਿਸਾਨਾਂ ਦਾ ਫਰੀ ਇਲਾਜ ਕੀਤਾ ਜਾਵੇ। ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਨੌਕਰੀ ਦਿੱਤੀ ਜਾਵੇ। ਕੇਂਦਰ ਸਰਕਾਰ ਕਿਸਾਨੀ ਮੰਗਾਂ ਨੂੰ ਤੁਰੰਤ ਹੱਲ ਕਰੇ ਕਿਉਂਕਿ ਇਸ ਸੰਘਰਸ਼ ਦੌਰਾਨ ਆਮ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ ਜਿਸ ਵੱਲ ਕੇਂਦਰ ਸਰਕਾਰ ਜਲਦੀ ਧਿਆਨ ਕਰੇ ਯੂਨੀਅਨ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਕਰੇ ਕਿਸਾਨ ਠੰਢ ਦੇ ਮੌਸਮ ਦੌਰਾਨ ਸੜਕਾਂ ’ਤੇ ਆਪਣੇ ਘਰ ਬਾਰ ਛੱਡ ਕੇ ਬੈਠੇ ਹਨ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਖਾਤਰ ਪੂਰੇ ਦੇਸ਼ ਦਾ ਘਾਣ ਕਰ ਰਹੀ ਹੈ ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਕਾਰਨ ਹਰ ਵਰਗ ਦਾ ਘਾਣ ਹੋਣਾ ਨਿਸ਼ਚਿਤ ਹੈ। ਇਸ ਲਈ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਹਰਜੰਗ ਸਿੰਘ, ਜਸਵੀਰ ਸਿੰਘ ਢਕੋਰਾ, ਸੁਭਾਸ਼ ਗੋਚਰ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ, ਸਾਹਬ ਸਿੰਘ ਮੌਲੀ, ਸ਼ਿਆਮ ਲਾਲ ਝਿਊੂਰਹੇੜੀ, ਆਜਾਇਬ ਨਾਡਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ, ਗੋਲਡੀ ਮਹਿਦੂਦਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ