Share on Facebook Share on Twitter Share on Google+ Share on Pinterest Share on Linkedin ਪੰਜਾਬ ਪਾਵਰਕੌਮ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਅਧਿਕਾਰੀ ਨੂੰ ਡਾਇਰੈਕਟਰ ਲਗਾਉਣ ਦੀ ਮੰਗ ਪੀਐਸਈਬੀ ਸ਼ਡਿਊਲ ਕਾਸਟ ਪਾਵਰ ਇੰਜੀਨੀਅਰਜ਼ ਤੇ ਆਫ਼ੀਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਨੂੰ ਚੋਣ ਵਾਅਦਾ ਚੇਤੇ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਦਸੰਬਰ: ਪੀਐਸਈਬੀ ਸ਼ਡਿਊਲ ਕਾਸਟ ਪਾਵਰ ਇੰਜੀਨੀਅਰਜ਼ ਅਤੇ ਆਫ਼ੀਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਇੰਜ. ਫਕੀਰ ਚੰਦ ਜੱਸਲ ਦੀ ਪ੍ਰਧਾਨਗੀ ਹੇਠ ਸੂਬਾ ਕਾਰਜਕਾਰਨੀ ਦੀ ਮੀਟਿੰਗ ਹੋਈ। ਜਿਸ ਵਿੱਚ ਪਾਵਰਕੌਮ ਕਾਰਪੋਰੇਸ਼ਨ ਵਿੱਚ ਦਲਿਤ ਵਰਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਵਾਅਦਾ ਚੇਤੇ ਕਰਵਾਉਂਦਿਆਂ ਕਿਹਾ ਕਿ ਪੀਐਸਪੀਸੀਐਲ ਵਿੱਚ ਡਾਇਰੈਕਟਰ ਪੱਧਰ ਦੀਆਂ ਅਸਾਮੀਆਂ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਅਧਿਕਾਰੀ ਨੂੰ ਡਾਇਰੈਕਟਰ ਨਹੀਂ ਲਗਾਇਆ ਗਿਆ ਹੈ। ਜਿਸ ਕਾਰਨ ਇਨ੍ਹਾਂ ਅਸਾਮੀਆਂ ਵਿੱਚ ਅਨੁਸੂਚਿਤ ਜਾਤੀ ਵਰਗ ਦੀ ਕੋਈ ਨੁਮਾਇੰਦਗੀ ਨਹੀਂ ਹੈ ਅਤੇ ਹੁਣ ਪੀਐਸਪੀਸੀਐਲ ਵਿੱਚ ਡਾਇਰੈਕਟਰ ਜਨਰੇਸ਼ਨ ਦੀ ਅਸਾਮੀ ਭਰੀ ਜਾਣੀ ਹੈ। ਸ੍ਰੀ ਜੱਸਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਕਾਂਗਰਸ ਵੱਲੋਂ ਜਾਰੀ ਮੈਨੀਫੈਸਟੋ ਏਜੰਡਾ ਦੀ ਆਈਟਮ ਨੰਬਰ 15 (4) ਅਨੁਸਾਰ ਪੰਜਾਬ ਵਿੱਚ ਕਾਰਪੋਰੇਸ਼ਨਾਂ, ਬੋਰਡਾਂ ਅਤੇ ਟਰੱਸਟਾਂ ਵਿੱਚ ਡਾਇਰੈਕਟਰਾਂ/ਚੇਅਰਮੈਨਾਂ ਦੀਆਂ ਅਸਾਮੀਆਂ ਦੀ ਨਿਯੁਕਤੀ ਲਈ ਦਲਿਤ ਵਰਗ ਨੂੰ 30 ਫੀਸਦੀ ਪ੍ਰਤੀਨਿਧਤਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਪਹਿਲ ਦੇ ਆਧਾਰ ’ਤੇ ਆਪਣਾ ਵਾਅਦਾ ਪੁਰਾ ਕਰਦਿਆਂ ਦਲਿਤ ਵਰਗ ਦੇ ਅਧਿਕਾਰੀ ਨੂੰ ਕਾਰਪੋਰੇਸ਼ਨ ਦਾ ਡਾਇਰੈਕਟਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਹੁਣ ਪੀਐਸਪੀਸੀਐਲ ਵਿੱਚ ਡਾਇਰੈਕਟਰ ਜਨਰੇਸ਼ਨ ਦੀ ਸਿੱਧੀ ਭਰਤੀ ਕੀਤੀ ਜਾਣੀ ਹੈ ਅਤੇ ਦਲਿਤ ਵਰਗ ਦੀ ਇਹ ਮੰਗ ਪੁਰੀ ਕਰਨ ਲਈ ਸਰਕਾਰ ਕੋਲ ਸੁਨਹਿਰੀ ਮੌਕਾ ਹੈ। ਐਸੋਸੀਏਸ਼ਨ ਨੇ ਇਸ ਅਹੁਦੇ ਲਈ ਇੰਜੀਨੀਅਰ ਕਰਮ ਚੰਦ ਦਾ ਨਾਂ ਵੀ ਸੁਝਾਇਆ ਹੈ, ਜੋ ਵਿਭਾਗ ਵਿੱਚ ਵੱਖ ਵੱਖ ਅਹੁਦਿਆਂ ’ਤੇ ਸ਼ਲਾਘਾਯੋਗ ਕੰਮ ਕਰ ਚੁੱਕੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦਲਿਤ ਵਰਗ ਨੂੰ ਕੈਪਟਨ ਸਰਕਾਰ ’ਤੇ ਪੁਰਾ ਭਰੋਸਾ ਹੈ ਕਿ ਹੁਕਮਰਾਨ ਅਨੁਸੂਚਿਤ ਜਾਤੀ ਦੇ ਯੋਗ ਉਮੀਦਵਾਰ ਨੂੰ ਇਸ ਅਹੁਦੇ ’ਤੇ ਨਿਯੁਕਤੀ ਕਰਨਗੇ। ਮੀਟਿੰਗ ਵਿੱਚ ਜਨਰਲ ਸਕੱਤਰ ਇੰਜ. ਆਰ.ਐਸ. ਬੰਗੜ, ਇੰਜ. ਹਰਮੇਸ਼ ਕੁਮਾਰ, ਇੰਜ. ਕੁਲਰਾਜ਼ ਸਿੰਘ, ਇੰਜ. ਬਲਵੰਤ ਕੁਮਾਰ, ਇੰਜ. ਬਿੰਦਰ ਸਿੰਘ, ਇੰਜ. ਮੇਜਰ ਸਿੰਘ ਸਮੇਤ ਐਸੋਸੀਏਸ਼ਨ ਦੇ ਹੋਰਨਾਂ ਮੈਂਬਰਾਂ ਨੇ ਹਿੱਸਾ ਲਿਆ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਇਸ ਮੰਗ ਦੀ ਪੂਰਤੀ ਲਈ ਐਸੋਸੀਏਸ਼ਨ ਵੱਲੋਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਕੁਮਾਰ ਜਾਖੜ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਕੈਪਟਨ ਵਜ਼ਾਰਤ ਵਿੱਚ ਸ਼ਾਮਲ ਅਨੁਸੂਚਿਤ ਜਾਤੀ ਅਤੇ ਜਨਜਾਤੀ ਨਾਲ ਸਬੰਧਤ ਕੈਬਨਿਟ ਅਤੇ ਰਾਜ ਮੰਤਰੀਆਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ