ਸੈਕਟਰ-77 ਵਿੱਚ ਸਰਕਾਰੀ ਡਿਸਪੈਂਸਰੀ ਬਣਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਪਰੈਲ:
ਐਸੋਸੀਏਸ਼ਨ ਫਾਰ ਰੈਜ਼ੀਡੈਂਟਸ ਵੈਲਫੇਅਰ ਐਂਡ ਡਿਵੈਲਪਮੈਂਟ ਸੈਕਟਰ-77 ਵੱਲੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਜਿੱਤ ਦੀ ਖ਼ੁਸ਼ੀ ਅਤੇ ਸਰਬੱਤ ਦੇ ਭਲੇ ਲਈ ਸਾਂਝੇ ਤੌਰ ’ਤੇ ਸੁਖਮਨੀ ਸਾਹਿਬ ਦਾ ਪਾਠ ਅਤੇ ਭੋਗ ਪਾਏ ਗਏ। ਇਸ ਮੌਕੇ ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਦੀ ਤਰਫ਼ੋਂ ਉਨ੍ਹਾਂ ਦੇ ਭਰਾ ਕੁਲਦੀਪ ਸਿੰਘ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸ਼ਾਮਲ ਹੋਏ ਜਦੋਂਕਿ ਕਾਂਗਰਸ ਦੇ ਕੌਂਸਲਰ ਸੁੱਚਾ ਸਿੰਘ ਕਲੌੜ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।

ਇਸ ਮੌਕੇ ਐਸੋਸੀਏਸ਼ਨ ਵੱਲੋਂ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਵਿੱਚ ਵਿਧਾਇਕ ਕਲਵੰਤ ਸਿੰਘ ਦੇ ਨਾਮ ਉਨ੍ਹਾਂ ਦੇ ਭਰਾ ਕੁਲਦੀਪ ਸਿੰਘ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸੈਕਟਰ-77 ਵਿੱਚ ਸਰਕਾਰੀ ਡਿਸਪੈਂਸਰੀ ਬਣਾਈ ਜਾਵੇ, ਖਾਲੀ ਪਏ ਪਲਾਟਾਂ ਦੀ ਅਲਾਟਮੈਂਟ ਕੀਤੀ ਜਾਵੇ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਦੇਸ ਰਾਜ ਕੰਬੋਜ, ਬਲਵਿੰਦਰ ਸਿੰਘ, ਪਿਆਰਾ ਸਿੰਘ, ਨਾਇਬ ਸਿੰਘ, ਅਸ਼ੋਕ ਕੁਮਾਰ ਸ਼ਰਮਾ, ਗੁਰਦੇਵ ਸਿੰਘ, ਸਤਵੀਰ ਸਿੰਘ, ਜੈ ਦੇਵ ਭਾਰਤੀ, ਤਜਿੰਦਰ ਸਿੰਘ ਅਤੇ ਪਿਆਰਾ ਸਿੰਘ ਤੂਰ ਮੌਜੂਦ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…