ਕਿਸਾਨਾਂ ਆਗੁੂਆਂ ਵੱਲੋਂ ਜੰਗਲੀ ਜਾਨਵਰਾਂ ਨੂੰ ਕਾਬੂ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ:
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਮੀਟਿੰਗ ਰਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜੰਗਲੀ ਜਾਨਵਾਰ ਕਿਸਾਨਾਂ ਦੀਆਂ ਫਸਲਾਂ ਦਾ ਬਹੁਤ ਨੁਕਸਾਨ ਕਰ ਰਹੇ ਹਨ ਜਿਸ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਖਰਾਬ ਹੋ ਰਹੀ ਹੈ। ਹਰ ਪਾਸੇ ਹੀ ਆਵਾਰਾ ਅਤੇ ਜੰਗਲੀ ਜਾਨਵਰ ਫਿਰਦੇ ਹਨ ਜੇ ਕਿਸਾਨਾਂ ਇਹਨਾਂ ਜਾਨਵਰਾਂ ਨੂੰ ਰੋਕਦੇ ਹਨ ਤਾਂ ਇਹ ਜਾਨਵਰ ਆਪਣੇ ਵੱਡੇ ਵੱਡੇ ਸਿੰਗਾਂ ਨਾਲ ਕਿਸਾਨਾਂ ਨੂੰ ਹੀ ਟੱਕਰ ਮਾਰ ਦਿੰਦੇ ਹਨ। ਉਹਨਾਂ ਕਿਹਾ ਕਿ ਪ੍ਰਾਈਵੇਟ ਅਤੇ ਸਹਿਕਾਰੀ ਸੁਸਾਇਟੀਆਂ ਨੇ ਯੂਰੀਆ ਖਾਦ ਆਧਾਰ ਨਾਲ ਲਿੰਕ ਕਰਕੇ ਦੇਣੀ ਸ਼ੁਰੂ ਕਰ ਦਿੱਤੀ ਹੈ। ਕਈ ਥਾਵਾਂ ਉਪਰ ਕਿਸਾਨਾਂ ਦੇ ਅੰਗੂਠੇ ਦਾ ਮਿਲਾਨ ਨਾ ਹੋਣ ਕਰਕੇ ਕਿਸਾਨਾਂ ਨੂੰ ਖਾਦ ਨਹੀੱ ਮਿਲ ਰਹੀ, ਜਿਸ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ।
ਉਹਨਾਂ ਕਿਹਾ ਕਿ ਰੇਲਵੇ ਵਿਭਾਗ ਕਿਸਾਨਾਂ ਨੂੰ ਅਕਵਾਇਰ ਕੀਤੀ ਜਮੀਨ ਦਾ ਸਹੀ ਮੁੱਲ ਦੇਣ ਦੀ ਥਾਂ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਹਨਾਂ ਮੰਗ ਕੀਤੀ ਕਿ ਰੇਲਵੇ ਵਿਭਾਗ ਕਿਸਾਨਾਂ ਨੂੰ ਅਕਵਾਇਰ ਕੀਤੀ ਗਈ ਜਮੀਨ ਦਾ ਪੂਰਾ ਪੈਸਾ ਦੇਵੇ, ਆਵਾਰਾ ਤੇ ਜੰਗਲੀ ਜਾਨਵਰਾਂ ਨੂੰ ਕਾਬੂ ਕੀਤਾ ਜਾਵੇ, ਕਿਸਾਨਾਂ ਨੂੰ ਯੂਰੀਆ ਖਾਦ ਮਿਲਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਥੇੜੀ, ਗਿਆਨ ਸਿੰਘ ਧੜਾਕ, ਬਲਬੀਰ ਸਿੰਘ, ਜਸਵੀਰ ਸਿੰਘ, ਬਹਾਦਰ ਸਿੰਘ, ਰਾਜਵੀਰ ਸਿੰਘ, ਬਲਜੀਤ ਸਿੰਘ, ਟੋਨੀ, ਹਰਵਿੰਦਰ ਸਿੰਘ, ਦੀਦਾਰ ਸਿੰਘ, ਪਵਨ, ਹਰਬਚਨ, ਚੇਤੰਨ ਸਿੰਘ, ਹਰਦਿਆਲ ਸਿੰਘ, ਰਣਧੀਰ ਸਿੰਘ, ਗੁਰਜੰਟ ਸਿੰਘ, ਬਲਵੀਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …