nabaz-e-punjab.com

ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਮੰਗਾਂ ਸਬੰਧੀ ਧਰਨਾ 28 ਅਗਸਤ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਆਪਣੀ ਹੱਕੀ ਮੰਗਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਣਬੁਝ ਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾਉਣ ਦੇ ਖ਼ਿਲਾਫ਼ 28 ਅਗਸਤ ਨੂੰ ਇੱਥੋਂ ਦੇ ਸੈਕਟਰ-68 ਸਥਿਤ ਲਾਈਵ ਸਟਾਕ ਭਵਨ ਵਿੱਚ ਚਲਦੇ ਪਸ਼ੂ ਪਾਲਣ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਬਰਿੰਦਰਪਾਲ ਸਿੰਘ ਕੈਰੋਂ ਅਤੇ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਇਸ ਧਰਨੇ ਵਿੱਚ ਸੂਬਾ ਕਮੇਟੀ ਮੈਂਬਰ, ਜ਼ਿਲ੍ਹਾ ਇਕਾਈਆਂ, ਤਹਿਸੀਲ ਕਮੇਟੀਆਂ ਅਤੇ ਹੋਰ ਸਰਗਰਮ ਵੈਟਰਨਰੀ ਇੰਸਪੈਕਟਰ ਵੱਧ ਚੜ੍ਹ ਕੇ ਹਿੱਸਾ ਲੈਣÎਗੇ।
ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਵੈਟਰਨਰੀ ਇੰਸਪੈਕਟਰਾਂ ਅਤੇ ਹੋਰਨਾਂ ਮੁਲਜ਼ਮਾਂ ਦੀ ਲਾਮਬੰਦੀ ਲਈ ਸਬ ਡਿਵੀਜ਼ਨ ਪੱਧਰ ’ਤੇ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਡਾਇਰੈਕਟਰ ਵੱਲੋਂ ਵੈਟਰਨਰੀ ਇੰਸਪੈਕਟਰਾਂ ਨਾਲ ਕਥਿਤ ਤੌਰ ’ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਹੋਰ ਭਖਦੇ ਮਸਲਿਆਂ ਨੂੰ ਤੁਰੰਤ ਹੱਲ ਨਹੀਂ ਕੀਤਾ ਗਿਆ ਤਾਂ ਧਰਨੇ ਵਾਲੇ ਦਿਨ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਾਰੀ ਜ਼ਿੰਮੇਵਾਰੀ ਵਿਭਾਗ ਦੀ ਹੋਵੇਗੀ। ਆਗੂਆਂ ਨੇ ਦੱਸਿਆ ਕਿ ਪਹਿਲਾਂ ਇਹ ਧਰਨਾ ਬੀਤੀ 17 ਅਗਸਤ ਨੂੰ ਦਿੱਤਾ ਜਾਣਾ ਸੀ ਪ੍ਰੰਤੂ ਉਸ ਦਿਨ ਭਾਰਤ ਰਤਨ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮੌਤ ਹੋ ਜਾਣ ਕਾਰਨ ਧਰਨਾ ਮੁਲਤਵੀ ਕਰ ਦਿੱਤਾ ਗਿਆ ਸੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…