ਸੈਕਟਰ-68 ਵਿੱਚ ਖਾਲੀ ਪਲਾਟਾਂ ਦੀ ਸਫ਼ਾਈ ਤੇ ਈ-ਆਕਸ਼ਨ ਕਰਵਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਵਾਰਡ ਨੰਬਰ-27 ਦੀ ਮਿਉਂਸਪਲ ਕੌਂਸਲਰ ਪਰਵਿੰਦਰ ਕੌਰ ਨੇ ਮੰਗ ਕੀਤੀ ਹੈ ਕਿ ਸੈਕਟਰ-68 ਵਿੱਚ ਖਾਲੀ ਪਏ ਪਲਾਟਾ ਦੀ ਸਫਾਈ ਕਰਵਾਈ ਜਾਵੇ ਅਤੇ ਜਿਹੜੇ ਪਲਾਟ ਹੁਣ ਤਕ ਕਿਸੇ ਨੂੰ ਅਲਾਟ ਨਹੀਂ ਕੀਤੇ ਗਏ ਉਹਨਾਂ ਦੀ ਈ ਆਕਸ਼ਨ ਕਰਵਾਈ ਜਾਵੇ। ਸ੍ਰੀਮਤੀ ਪਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ਵਿੱਚ ਅਜਿਹੇ ਬਹੁਤ ਸਾਰੇ ਖਾਲੀ ਪਲਾਟ ਹਨ ਜਿਹਨਾਂ ਵਿੱਚ ਗੰਦਗੀ ਪਈ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਦੌਰਾਨ ਇਨ੍ਹਾਂ ਪਲਾਟਾਂ ਵਿੱਚ, ਭੰਗ, ਕਾਂਗਰਸ ਘਾਹ ਅਤੇ ਹੋਰ ਜੰਗਲੀ ਬੂਟੀ ਉੱਗ ਆਈ ਹੈ ਜਿਸ ਕਾਰਨ ਇਲਾਕੇ ਵਿੱਚ ਮੱਛਰ ਪੈਦਾ ਹੁੰਦਾ ਹੈ ਅਤੇ ਇਨ੍ਹਾਂ ਵਿੱਚ ਖਤਰਨਾਕ ਜੀਵ ਜੰਤੂ ਪਲਦੇ ਹਨ।
ਮਹਿਲਾ ਕੌਂਸਲਰ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਪਲਾਟਾਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਖਾਲੀ ਪਲਾਟਾਂ ਨੂੰ ਈ-ਆਕਸ਼ਨ ਰਾਹੀਂ ਵੇਚਿਆ ਜਾਵੇ ਤਾਂ ਜੋ ਇਨ੍ਹਾਂ ਪਲਾਟਾਂ ’ਤੇ ਮਕਾਨਾਂ ਦੀ ਉਸਾਰੀ ਹੋਣ ਨਾਲ ਇਸ ਸਮੱਸਿਆ ਦਾ ਪੱਕਾ ਹੱਲ ਹੋ ਸਕੇ। ਇਸ ਸਬੰਧੀ ਕੌਂਸਲਰ ਸ੍ਰੀਮਤੀ ਪਰਵਿੰਦਰ ਕੌਰ ਦੇ ਪਤੀ ਅਤੇ ਸਮਾਜ ਸੇਵੀ ਆਗੂ ਕੁਲਵਿੰਦਰ ਸਿੰਘ ਸੰਜੂ ਨੇ ਅੱਜ ਗਮਾਡਾ ਦੇ ਬਾਗਵਾਨੀ ਵਿਭਾਗ ਦੇ ਨਿਗਰਾਨ ਇੰਜੀਨੀਅਰ ਅਤੇ ਮੁੱਖ ਪ੍ਰਸ਼ਾਸਕ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਇਸ ਸਮੱਸਿਆ ਦੇ ਹੱਲ ਲਈ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…