Share on Facebook Share on Twitter Share on Google+ Share on Pinterest Share on Linkedin ਡੇਂਗੂ ਬੁਖ਼ਾਰ: ਆਪ ਆਗੂਆਂ ਤੇ ਇਲਾਕਾ ਨਿਵਾਸੀਆਂ ਵੱਲੋਂ ਸਰਕਾਰੀ ਹਸਪਤਾਲ ਦੀ ਦਸ਼ਾ ਸੁਧਾਰਨ ਦੀ ਮੰਗ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਨਵੰਬਰ: ਇਲਾਕੇ ਦੇ ਲੋਕਾਂ ਵਿੱਚ ਡੇਂਗੂ ਬੁਖ਼ਾਰ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਖ਼ਤਰੇ ਦੇ ਸਹਿਮ ਵਿੱਚ ਘਿਰੇ ਇਲਾਕੇ ਨਿਵਾਸੀਆਂ ਨੇ ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਮਿਲ ਰਹੀਆਂ ਸੁਵਿਧਾਵਾਂ ਦੀ ਦਸ਼ਾ ਸੁਧਾਰਨ ਦੀ ਮੰਗ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਲੰਮੇ ਸਮੇਂ ਤੋਂ ਖੜੇ ਪਾਣੀ ਵਿੱਚ ਡੇਂਗੂ ਮੱਛਰਾਂ ਦੀ ਭਰਮਾਰ ਹੋ ਰਹੀ ਹੈ ਜੋ ਕਿ ਹਸਪਤਾਲ ਵਿੱਚ ਡੇਂਗੂ ਬੁਖ਼ਾਰ ਤੋਂ ਪੀੜਤ ਤੇ ਹੋਰ ਬਿਮਾਰੀਆਂ ਦੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਲਈ ਘਾਤਕ ਸਾਬਤ ਹੋ ਸਕਦੇ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸ਼ੇਰਗਿੱਲ ਅਤੇ ਸਰਕਲ ਇੰਚਾਰਜ ਹਰੀਸ਼ ਕੌਸ਼ਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਡੇਂਗੂ ਬੁਖ਼ਾਰ ਨੂੰ ਰੋਕਣ ਲਈ ਸਾਰਥਕ ਕਦਮ ਚੁੱਕੇ ਜਾਣ ਅਤੇ ਸਥਾਨਕ ਕਸਬੇ ਦੇ ਵਾਰਡਾਂ ਵਿਚ ਨਗਰ ਕੌਂਸਲ ਵੱਲੋਂ ਕਾਰਵਾਈ ਜਾ ਰਹੀ ਫ਼ੌਗਿੰਗ ਨੂੰ ਨਾਕਾਫੀ ਦੱਸਦਿਆਂ ਕਿਹਾ ਕਿ ਸਹਿਰ ਦੇ ਹਰ ਇੱਕ ਵਾਰਡ ਵਿੱਚ ਰੋਜ਼ਾਨਾ ਫੌਗਿੰਗ ਕਰਵਾਈ ਜਾਵੇ ‘ਤੇ ਸਹਿਰ ਦੀ ਸਾਫ ਸਫਾਈ ਵੱਲ ਖ਼ਾਸ ਧਿਆਨ ਦਿੱਤਾ ਜਾਵੇ ਤਾਂ ਜੋ ਇਸ ਗੰਭੀਰ ਬਿਮਾਰੀ ਨੂੰ ਸੱਦਾ ਦੇਣ ਵਾਲਾਂ ਡੇਂਗੁ ਮਛੱਰ ਨਾ ਪਣਪ ਸੱਕੇ ‘ਤੇ ਇਸ ਗੰਭੀਰ ਬਿਮਾਰੀ ਦੇ ਡਰ ਵਿਚ ਦਿਨ ਕੱਟ ਰਹੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣ ਦਾ ਭਰੋਸਾ ਮਿਲ ਸਕੇ। ਦੱਸਣਯੋਗ ਹੈ ਕਿ ਇਲਾਕੇ ਵਿੱਚ ਡੇਂਗੂ ਦੇ ਸੰਭਾਵੀ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਚਿੰਤਾਜਨਕ ਹਾਲਾਤ ਬਣਦੇ ਜਾ ਰਹੇ ਹਨ ਅਤੇ ਸਥਾਨਕ ਸ਼ਹਿਰ ਵਿੱਚ ਲਗਭਗ 30 ਬਿਸਤਰਿਆਂ ਦਾ ਹਸਪਤਾਲ ਹੋਣ ਦੇ ਬਾਵਜੂਦ ਇੱਥੇ ਸਫਾਈ ਪ੍ਰਬੰਧਾਂ ਅਤੇ ਮੁੱਢਲੀ ਸਹੂਲਤਾਂ ਨਾ ਹੋਣ ਕਾਰਨ ਸਥਾਨਕ ਸ਼ਹਿਰ ਦੇ ਲੋਕ ਇਥੇ ਦੇ ਪ੍ਰਾਇਵੇਟ ਹਸਪਤਲਾਂ ਦਾ ਰੁੱਖ ਕਰ ਰਹੇ ਹਨ ‘ਤੇ ਡੇਂਗੂ ਬੁਖ਼ਾਰ ਤੋਂ ਪੀੜਤ ਜੋ ਲੋਕ ਪ੍ਰਾਇਵੇਟ ਹਸਪਤਾਲਾਂ ਦੇ ਖਰਚੇ ਨਹੀਂ ਝੱਲ ਸਕਦੇ ਉਹੀ ਲੋਕ ਸਰਕਾਰੀ ਹਸਪਤਾਲ ਵਿੱਚ ਸੁਵਿਧਾਵਾਂ ਨਾ ਹੋਣ ਦੇ ਬਾਵਜੂਦ ਇਲਾਜ ਕਰਵਾਉਣ ਲਈ ਮਜਬੂਰ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਆਗੂਆਂ ’ਤੇ ਕਸਬਾ ਵਾਸੀਆਂ ਨੇ ਹਸਪਤਾਲ ਵਿੱਚ ਸਾਫ਼ ਸਫ਼ਾਈ ਦੇ ਪੁਖ਼ਤਾ ਪ੍ਰਬੰਧਾਂ ਦੀ ਮੰਗ ਕੀਤੀ ਤੇ ਹਸਪਤਾਲ ਵਿੱਚ ਹੋਰ ਸਹੂਲਤਾਂ ਮੁਹਈਆ ਕਰਵਾਉਣ ਵੀ ਮੰਗ ਕੀਤੀ। ਇਸ ਮੌਕੇ ਆਪ ਆਗੂ ਸਤਨਾਮ ਸਿੰਘ, ਮੇਜਰ ਸਿੰਘ ਝਿਂਗੜਾਂ, ਆਦਿ ਹੋਰ ਇਲਾਕਾ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ