ਮ੍ਰਿਤਕ ਅਧਿਆਪਕਾ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਤੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਬੀਐੱਲਓ ਦੀ ਡਿਊਟੀ ਦੌਰਾਨ ਈਟੀਟੀ ਅਧਿਆਪਕ ਰੇਨੂ ਬਾਲਾ ਸਰਕਾਰੀ ਪ੍ਰਾਇਮਰੀ ਸਕੂਲ ਮਸਤਗੜ੍ਹ (ਮੁਹਾਲੀ) ਦੀ ਸੜਕ ਦੁਰਘਟਨਾ ਦੌਰਾਨ ਮੌਤ ਹੋ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੁਹਾਲੀ, ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ ਚੁੰਬਰ, ਸੁਖਵਿੰਦਰ ਸਿੰਘ ਸੁੱਖੀ, ਰਵੀ ਕੁਮਾਰ, ਚਰਨਜੀਤ ਸਿੰਘ, ਜਗਦੀਪ ਸਿੰਘ ਨੇ ਦੱਸਿਆ ਕਿ ਰੇਨੂ ਬਾਲਾ ਦੀ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮਸਤਗੜ੍ਹ ਵਿੱਚ ਬੀਐਲਓ ਦੀ ਡਿਊਟੀ ਦੀ ਡਿਊਟੀ ਲੱਗੀ ਹੋਈ ਸੀ ਅਤੇ ਮਤਦਾਨ ਤੋਂ ਇਕ ਦਿਨ ਪਹਿਲਾਂ 19 ਫਰਵਰੀ ਨੂੰ ਰਸਤੇ ਵਿੱਚ ਉਨ੍ਹਾਂ ਦਾ ਭਿਆਨਕ ਐਕਸੀਡੈਂਟ ਹੋ ਗਿਆ। ਜਿਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਅੱਜ ਉਨ੍ਹਾਂ ਨੇ ਦਮ ਤੋੜ ਦਿੱਤਾ।
ਜੀਟੀਯੂ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਚੋਣ ਡਿਊਟੀ ਦੌਰਾਨ ਹੋਈ ਸੜਕ ਦੁਰਘਟਨਾ ਵਿੱਚ ਫੌਤ ਹੋਈ ਰੇਲੂ ਬਾਲਾ ਦੇ ਪੀੜਤ ਪਰਿਵਾਰ ਨੂੰ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਨ੍ਹਾਂ ਪ੍ਰਸ਼ਾਸਨ ਤੋਂ ਇਹ ਵੀ ਮੰਗ ਕੀਤੀ ਕਿ ਭਵਿੱਖ ਵਿੱਚ ਬੀਐੱਲਓ ਨੂੰ ਤੁਰੰਤ ਡਾਕ ਦੇਣ ਲਈ ਮਜ਼ਬੂਰ ਨਾ ਕੀਤਾ ਜਾਵੇ ਤਾਂ ਜੋ ਕਰਮਚਾਰੀ ਅਚਾਨਕ ਤਣਾਅ ਦੀ ਸਥਿਤੀ ਵਿੱਚ ਨਾ ਆਉਣ ਅਤੇ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…