Share on Facebook Share on Twitter Share on Google+ Share on Pinterest Share on Linkedin ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਪੀੜਤ ਧਿਰ ਨੇ ਐਸਐਸਪੀ ਨਾਲ ਮੁਲਾਕਾਤ ਕਰਕੇ ਦਿੱਤੀ ਸ਼ਿਕਾਇਤ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 21 ਦਸੰਬਰ: ਪਿੰਡ ਕਰਤਾਰਪੁਰ ਵਿੱਚ ਸੜਕ ’ਤੇ ਕਥਿਤ ਕਬਜ਼ਾ ਕਰਨ ਸਬੰਧੀ ਕੁਝ ਦਿਨ ਪਹਿਲਾਂ ਇੱਕ ਘਰ ਵਿੱਚ ਦਾਖ਼ਲ ਹੋ ਕੇ ਪਰਿਵਾਰ ਦੇ ਜੀਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਐਸਐਸਪੀ ਕੋਲ ਪਹੁੰਚ ਗਿਆ ਹੈ। ਇਸ ਝਗੜੇ ਵਿੱਚ ਸ਼ਿਕਾਇਤ ਕਰਤਾ ਬਲਬੀਰ ਸਿੰਘ ਦੀ ਭਰਜਾਈ ਅਤੇ ਉਸ ਦੇ ਭਤੀਜੇ ਦੀਆਂ ਬਾਂਹਾਂ ਟੁੱਟ ਗਈਆਂ ਹਨ। ਬਲਬੀਰ ਸਿੰਘ ਨੇ ਐਸਐਸਪੀ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਦਿੱਤੀ ਅਤੇ ਹਮਲਾਵਰਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਵਸਨੀਕ ਆਪਣੇ 6-7 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਬੀਤੀ 10 ਦਸੰਬਰ ਨੂੰ ਸੜਕ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਸਬੰਧੀ ਉਨ੍ਹਾਂ ਵੱਲੋਂ ਮੱੁਲਾਂਪੁਰ ਗਰੀਬਦਾਸ ਪੁਲੀਸ ਨੂੰ ਇਤਲਾਹ ਦਿੱਤੀ ਗਈ ਸੀ। ਹਾਲਾਂਕਿ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕੰਮ ਬੰਦ ਕਰਵਾ ਦਿੱਤਾ ਸੀ ਪ੍ਰੰਤੂ ਬਾਅਦ ਵਿੱਚ ਉਕਤ ਵਿਅਕਤੀਆਂ ਨੇ ਸੜਕ ’ਤੇ ਮੁੜ ਕਬਜ਼ਾ ਕਰ ਲਿਆ। ਉਨ੍ਹਾਂ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਹਮਲਾਵਰ ਸ਼ਰਾਬ ਦੀ ਹਾਲਤ ਵਿੱਚ ਜ਼ਬਰਦਸਤੀ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਗਏ ਅਤੇ ਪਰਿਵਾਰਕ ਮੈਂਬਰਾਂ ’ਤੇ ਹਮਲਾ ਕਰ ਦਿੱਤਾ। ਉਸ ਵੇਲੇ ਉਨ੍ਹਾਂ ਦੇ ਘਰ ਵਿੱਚ ਇੱਕ ਸਮਾਗਮ ਚਲ ਰਿਹਾ ਸੀ। ਇਸ ਦੌਰਾਨ ਉਸਦੀ ਭਰਜਾਈ ਅਤੇ ਉਸ ਦੇ ਭਤੀਜੇ ਦੀ ਬਾਂਹ ਟੁੱਟ ਗਈ। ਜੋ ਹੁਣ ਸਰਕਾਰੀ ਹਸਪਤਾਲ ਖਰੜ ਵਿੱਚ ਜੇਰੇ ਇਲਾਜ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਅਜੇ ਤਾਈਂ ਹਮਲਾਵਰਾਂ ਦੇ ਖ਼ਿਲਾਫ਼ ਐਫ਼ਆਈਆਰ ਦਰਜ ਨਹੀਂ ਕੀਤੀ। ਜਦੋਂਕਿ ਹਮਲਾਵਰ ਸ਼ਰ੍ਹੇਆਮ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ ਮਾਲ ਦੀ ਰੱਖਿਆ ਕੀਤੀ ਜਾਵੇ। ਉਧਰ, ਇਸ ਸਬੰਧੀ ਮੁੱਲਾਂਪੁਰ ਗਰੀਬਦਾਸ ਥਾਣਾ ਦੇ ਐਸਐਚਓ ਰਾਜੇਸ਼ ਹਸਤੀਰ ਨੇ ਮੀਡੀਆ ਨੂੰ ਦੱਸਿਆ ਕਿ ਪਿੰਡ ਕਰਤਾਰਪੁਰ ਵਿੱਚ ਹੋਏ ਲੜਾਈ ਝਗੜੇ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ ਅਤੇ ਮੈਡੀਕਲ ਰਿਪੋਰਟ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ