
ਸ਼ਹੀਦ ਬਾਬਾ ਜੀਵਨ ਸਿੰਘ ਉਰਫ਼ ਭਾਈ ਜੈਤਾ ਜੀ ਚੇਅਰ ਸਥਾਪਿਤ ਕਰਨ ਦੀ ਮੰਗ ਉੱਠੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ। ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਸ਼ੋਅ ਧਾਰਮਿਕ ਅਸਥਾਨਾਂ ਨੂੰ ਵਿਕਸਤ ਕਰਕੇ ਵਿਲੱਖਣ ਯਾਦਗਾਰਾਂ ਬਣਾਈਆਂ ਜਾਣਗੀਆਂ। ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਜੈਤਾ ਜੀ (ਸ਼ਹੀਦ ਬਾਬਾ ਜੀਵਨ ਸਿੰਘ ਜੀ) ਫੇਜ਼-3 ਮੁਹਾਲੀ ਦੀ ਕਾਰਜਕਾਰੀ ਕਮੇਟੀ ਦੇ ਪ੍ਰਧਾਨ ਰਾਜਵਿੰਦਰ ਸਿੰਘ, ਜਨਰਲ ਸਕੱਤਰ ਰਣਜੀਤ ਸਿੰਘ, ਮੁੱਖ ਪ੍ਰਬੰਧਕ ਸੁਰਿੰਦਰ ਸਿੰਘ, ਸਾਬਕਾ ਪ੍ਰਧਾਨ ਐਡਵੋਕੇਟ ਈਸ਼ਰ ਸਿੰਘ ਤੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਨੇ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਉਪਰੰਤ ਉਨ੍ਹਾਂ ਦਾ ਸੀਸ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਲੈ ਕੇ ਆਉਣ ਵਾਲੇ ਉਨ੍ਹਾਂ ਦੇ ਮਰਜੀਵੜੇ ਸੇਵਕ ਭਾਈ ਜੈਤਾ ਜੀ ਦੀ ਸਦੀਵੀ ਯਾਦ ਸਥਾਪਿਤ ਕਰਨ ਲਈ ਪੰਜਾਬ ਦੀ ਕਿਸੇ ਵੀ ਯੂਨੀਵਰਸਿਟੀ ਵਿੱਚ ਭਾਈ ਜੈਤਾ ਜੀ ਚੇਅਰ ਸਥਾਪਿਤ ਕੀਤੀ ਜਾਵੇ।
ਦਲਿਤ ਆਗੂਆਂ ਨੇ ਅਪੀਲ ਕੀਤੀ ਕਿ ਇਸ ਮਰਜ਼ੀਵੜੇ ਯੋਧੇ ਦੀ ਇਸ ਬੀਰਤਾ-ਭਰਪੂਰ ਸੇਵਾ ਦਾ ਖੋਜ ਕਾਰਜ ਭਾਵ ਉਹ ਦਿੱਲੀ ਸ਼ਹੀਦੀ ਵੇਲੇ ਕਿਵੇਂ ਪਹੁੰਚੇ, ਕਿਵੇਂ ਸੀਸ ਉਠਾਇਆ, ਕਿਵੇਂ ਦਿੱਲੀ ਤੋਂ ਸ੍ਰੀ ਆਨੰਦਪੁਰ ਸਾਹਿਬ ਪਹੁੰਚ ਕੇ ‘ਰੰਘਰੇਟਾ ਗੁਰੂ ਕਾ ਬੇਟਾ’ ਦਾ ਦਸਮ ਪਿਤਾ ਤੋਂ ਖ਼ਿਤਾਬ ਪ੍ਰਾਪਤ ਕੀਤਾ।