ਅਧਿਆਪਕ ਦਲ ਪੰਜਾਬ ਵੱਲੋਂ ਬੀਐਲਓ ਦੀਆਂ ਡਿਊਟੀਆਂ ਰੱਦ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਇਕਾਈ ਮੁਹਾਲੀ ਦੇ ਪ੍ਰਧਾਨ ਲੈਕਚਰਾਰ ਬਲਦੇਵ ਸਿੰਘ ਸੰਧੂ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਅੌਲਖ ਅਤੇ ਕੁਲਵੰਤ ਸਿੰਘ ਮੁਹਾਲੀ ਦੀ ਅਗਵਾਈ ਵਿੱਚ ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਨਾਲ ਅਧਿਆਪਕ ਮਸਲਿਆਂ ਸੰਬੰਧੀ ਸਦਭਾਵਨਾ ਭਰੇ ਮਹੌਲ ਵਿੱਚ ਮੀਟਿੰਗ ਕੀਤੀ। ਜਥੇਬੰਦੀ ਨੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਅਧਿਆਪਕਾਂ ਦੀ ਬੀਐਲਓ ਦੀ ਡਿਊਟੀਆਂ ਰੱਦ ਕਰਾਉਣ ਸੰਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨਾਲ ਰਾਬਤਾ ਕਰਨ ਦੀ ਮੰਗ ਕੀਤੀ। ਸਕੂਲਾਂ ਵਿੱਚ ਸਾਇੰਸ ਅਤੇ ਗਣਿਤ ਮੇਲਿਆਂ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨਿਰਵਿਘਨ ਜਾਰੀ ਰੱਖਣਾ ਬਹੁਤ ਜ਼ਰੂਰੀ ਹੈ। ਇਸ ਸਮੇਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਲੈਕਚਰਾਰ ਮਹਿੰਦਰਪਾਲ ਸਿੰਘ, ਰਜਨੀਸ਼ ਕੁਮਾਰ ਨਾਡਾ, ਕੁਲਵਿੰਦਰ ਸਿੰਘ ਬਰਾੜ, ਸੰਦੀਪ ਸਿੰਘ ਸਿੱਧੂ, ਬਲਵੀਰ ਸਿੰਘ ਤੂਰ, ਜਸਵੀਰ ਸਿੰਘ ਤੀੜਾ, ਕਮਲਪ੍ਰੀਤ ਸਿੰਘ ਰੰਗੀਆਂ, ਹਰਦੀਪ ਸਿੰਘ ਨਾਡਾ, ਗੁਰਦੇਵ ਸਿੰਘ ਕਾਰਕੌਰ, ਹਰਪਾਲ ਸਿੰਘ ਪੰਡਵਾਲਾ, ਸਰਬਜੀਤ ਸਿੰਘ, ਪ੍ਰਦੀਪ ਕੁਮਾਰ, ਮੁਕੇਸ਼ ਕੁਮਾਰ, ਗੁਰਚਰਨ ਸਿੰਘ ਸਿਆਲਬਾ ਆਦਿ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…