Nabaz-e-punjab.com

ਆਰਥਿਕ ਤੌਰ ’ਤੇ ਪੱਛੜੇ ਵਰਗਾਂ ਨੂੰ ਵੰਡੇ ਜਾਂਦੇ ਤਿਆਰ ਕੀਤੇ ਭੋਜਨ ਤੋਂ ਜੀਐਸਟੀ ਵਾਪਸ ਲੈਣ ਦੀ ਮੰਗ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਲਿਖਿਆ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 24 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਅਰੁਨ ਜੇਤਲੀ ਨੂੰ ਇਕ ਪੱਤਰ ਲਿੱਖ ਕੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫਤ ਵੰਡਣ ਲਈ ਕੰਟੇਨਰ ਵਿੱਚ ਤਿਆਰੀ ਕੀਤੇ ਜਾਣ ਵਾਲੇ ਭੋਜਨ ਦੇ ਸਮਾਨ ’ਤੇ ਪੰਜ ਫੀਸਦੀ ਜੀਐਸਟੀ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲਾਏ ਗਏ ਇਨ੍ਹਾਂ ਟੈਕਸਾਂ ਨੂੰ ਲੋਕਾਂ ਵਾਸਤੇ ਇਕ ਮਾਰੂ ਕਦਮ ਦੱਸਿਆ। ਉਨ੍ਹਾਂ ਨੇ ਅਮੀਰਾਂ ਅਤੇ ਗਰੀਬਾਂ ਵਿੱਚ ਪਾੜਾ ਵਧਣ ਦੇ ਨੁਕਤੇ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਮੇਂ ਕਿਸਾਨ ਕਰਜ਼ੇ ਹੇਠ ਦੱਬੇ ਜਾ ਰਹੇ ਹਨ ਅਤੇ ਆਤਮ ਹੱਤਿਆਵਾਂ ਵਰਗੇ ਕਦਮ ਚੁੱਕ ਰਹੇ ਹਨ। ਜਿਸ ਕਰਕੇ ਵਰਤਮਾਨ ਸਮੇਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈ.ਡਬਲਯੂ.ਐਸ.) ਦੀ ਭਲਾਈ ਲਈ ਹੋਰ ਪ੍ਰੋਗਰਾਮ ਸ਼ੁਰੂ ਕਰਨ ਦੀ ਜ਼ਰੂਰਤ ਹੈ।
ਜੀਐਸਟੀ ਕੌਂਸਲ ਦੁਆਰਾ ਆਪਣੀ ਸਰਕਾਰ ਨੂੰ ਪ੍ਰਾਪਤ ਹੋਏ ਨਵੇਂ ਟੈਕਸਾਂ ਬਾਰੇ ਖਰੜਾ ਨੋਟੀਫਿਕੇਸ਼ਨ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਟੈਕਸਾਂ ਦਾ ਇੱਕੋ-ਇੱਕ ਪ੍ਰਭਾਵ ਇਹ ਹੈ ਕਿ ਭਲਾਈ ਸਕੀਮਾਂ ਦੇ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਲਾਇਆ ਗਿਆ ਟੈਕਸ ਕੇਵਲ ਸੂਬਾ ਸਰਕਾਰ ’ਤੇ ਪਵੇਗਾ ਅਤੇ ਸੂਬਾ ਸਰਕਾਰ ਨੂੰ ਇਨ੍ਹਾਂ ਵਸਤਾਂ ’ਤੇ ਸੀ.ਜੀ.ਐਸ.ਟੀ ਦਾ ਭੁਗਤਾਨ ਕਰਨ ਦੀ ਜ਼ਰੂਰਤ ਹੋਵੇਗੀ। ਅੱਜ ਇੱਥੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜੇਤਲੀ ਦੇ ਨਿੱਜੀ ਦਖ਼ਲ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਫੈਸਲੇ ਦਾ ਮੁੜ ਜਾਇਜ਼ਾ ਲੈਣ ਲਈ ਮੰਗ ਕੀਤੀ ਹੈ ਅਤੇ ਵਡੇਰੇ ਜਨਤੱਕ ਹਿੱਤਾਂ ਲਈ ਇਸ ਫੈਸਲੇ ਨੂੰ ਵਾਪਸ ਲੈਣ ਲਈ ਜ਼ੋਰ ਪਾਇਆ ਹੈ।
ਜੀਐਸਟੀ ਕੌਂਸਲ ਨੇ 16 ਅਕਤੂੁਬਰ 2017 ਨੂੰ ਆਪਣੀ 22ਵੀਂ ਮੀਟਿੰਗ ਵਿੱਚ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਵੰਡਣ ਲਈ ਇਕਾਈ ਕੰਟੇਨਰਾਂ ਵਿੱਚ ਤਿਆਰ ਕੀਤੇ ਜਾਂਦੇ ਭੋਜਨ ’ਤੇ ਪੰਜ ਫੀਸਦੀ ਜੀਐਸਟੀ ਲਾਉਣ ਦਾ ਫੈਸਲਾ ਕੀਤਾ ਸੀ। ਨੋਟੀਫਿਕੇਸ਼ਨ ਹੇਠ ਸੀ.ਜੀ.ਐਸ.ਟੀ. 2.5 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਸੂਬਾ ਸਰਕਾਰ ਤੋਂ ਇਹ ਉਸੇ ਦਰ ਨਾਲ ਪ੍ਰਾਪਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …